• Latest
  • Trending
Breaking News: ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

Breaking News: ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

7 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

8 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

8 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

11 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

11 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

11 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

11 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

11 hours ago
Hindi News
English News
Friday, November 13, 2026
No Result
View All Result
16 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

February 22, 2025
in ਖਬਰਾਂ, ਪੰਜਾਬ
Breaking News: ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

Breaking News: ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

  • ਕੈਬਨਿਟ ਮੰਤਰੀ ਵੱਲੋਂ ਨਾਜਾਇਜ਼ ਖਣਨ ਰੋਕਣ ਲਈ ਨਾਈਟ ਵਿਜ਼ਨ ਕੈਮਰੇ ਲਗਾਉਣ ਦੇ ਆਦੇਸ਼
  • ਹਰਜੋਤ ਬੈਂਸ ਵੱਲੋਂ ਆਨੰਦਪੁਰ ਸਾਹਿਬ ਇਲਾਕੇ ‘ਚ ਸਾਰੇ ਕਰੱਸ਼ਰਾਂ ‘ਤੇ ਛਾਪੇ ਮਾਰਨ ਅਤੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਹੁਕਮ
  • ਗ਼ੈਰਕਾਨੂੰਨੀ ਖਣਨ ਗਤੀਵਿਧੀਆਂ ਬਾਰੇ ਪਤਾ ਲਗਾਉਣ ਤੇ ਰਿਪੋਰਟ ਕਰਨ ਲਈ ਯੂਥ ਕਲੱਬਾਂ ਨੂੰ ਸਰਗਰਮ ਕਰਨ ਦੇ ਵੀ ਦਿੱਤੇ ਨਿਰਦੇਸ਼

ਚੰਡੀਗੜ੍ਹ, 22 ਫਰਵਰੀ (ਵਿਸ਼ਵ ਵਾਰਤਾ):- ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।

ਇਹ ਕਾਰਵਾਈ ਗ਼ੈਰਕਾਨੂੰਨੀ ਖਣਨ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਸ. ਹਰਜੋਤ ਸਿੰਘ ਬੈਂਸ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਨੂੰ ਗ਼ੈਰਕਾਨੂੰਨੀ ਖਣਨ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਈ ਹੈ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੋ ਐਫ.ਆਈ.ਆਰਜ਼. ਥਾਣਾ ਨੰਗਲ ਵਿਖੇ ਦਰਜ ਕੀਤੀਆਂ ਗਈਆਂ ਹਨ ਅਤੇ ਇੱਕ ਕਲਵਾਂ ਚੌਕੀ ਵਿਖੇ ਦਰਜ ਕੀਤੀ ਗਈ ਹੈ। ਇਹ ਤਿੰਨ ਐਫਆਈਆਰਜ਼ ਮਾਈਨਜ਼ ਐਂਡ ਮਿਨਰਲਜ਼ ਡਿਵੈਲਪਮੈਂਟ ਰੂਲਜ਼ , 1957 ਦੀ ਧਾਰਾ 21 (1) ਅਤੇ 4 (1) ਤਹਿਤ ਦਰਜ ਕੀਤੀਆਂ ਗਈਆਂ ਹਨ।

ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਗ਼ੈਰਕਾਨੂੰਨੀ ਮਾਈਨਿੰਗ ਦੇ ਵਧਦੇ ਇਸ ਗੰਭੀਰ ਮੁੱਦੇ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਹੋਰ ਵੀ ਕਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਸਾਰੇ ਮਹੱਤਵਪੂਰਨ ਰੂਟਾਂ ਅਤੇ ਰਸਤਿਆਂ ’ਤੇ ਹਾਈ-ਰੈਜ਼ੋਲਿਊਸ਼ਨ ਨਾਈਟ ਵਿਜ਼ਨ ਕਲੋਜ਼ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਤੁਰੰਤ ਲਗਾਉਣ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਰਾਹੀਂ ਮਾਈਨਿੰਗ ਸਮੱਗਰੀ ਦੀ ਢੋਆ-ਢੁਆਈ ਕੀਤੀ ਜਾ ਸਕਦੀ ਹੈ ਜਾਂ ਜਿਹੜੇ ਰਸਤੇ ਗੈਰ-ਕਾਨੂੰਨੀ ਮਾਈਨਿੰਗ ਲਈ ਹੌਟਸਪੌਟ ਵਜੋਂ ਪਛਾਣੇ ਗਏ ਖੇਤਰਾਂ ਵਿੱਚ ਹਨ। ਕੈਬਨਿਟ ਮੰਤਰੀ ਨੇ ਸੀਸੀਟੀਵੀ ਕੈਮਰੇ ਲਗਾਉਣ ਲਈ 15 ਦਿਨਾਂ ਦੀ ਸਖ਼ਤ ਸਮਾਂ-ਸੀਮਾ ਨਿਰਧਾਰਤ ਕੀਤੀ ਹੈ।

ਸ. ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਹਰੇਕ ਕਰੱਸ਼ਰ ‘ਤੇ ਵਿਆਪਕ ਛਾਪੇਮਾਰੀ ਕਰਨ ਦੇ ਹੁਕਮ ਦਿੱਤੇ, ਨਾਲ ਹੀ ਕਿਸੇ ਵੀ ਕਿਸਮ ਦੀਆਂ ਬੇਨਿਯਮੀਆਂ ਦਾ ਪਤਾ ਲਗਾਉਣ ਲਈ ਉਨ੍ਹਾਂ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਦੀ ਜਵਾਬਦੇਹੀ ਵਧਾਉਣ ਦੇ ਨਾਲ-ਨਾਲ ਗੈਰ-ਕਾਨੂੰਨੀ ਖਣਨ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਮਿਲੀਭੁਗਤ ਖ਼ਿਲਾਫ਼ ਸਖਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਗ਼ੈਰਕਾਨੂੰਨੀ ਧੰਦੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਵਿਅਕਤੀ ਕਿਸੇ ਵੀ ਰਾਜਸੀ ਪਾਰਟੀ ਨਾਲ ਸਬੰਧ ਰੱਖਦਾ ਹੋਵੇ ਜਾਂ ਉਸ ਦਾ ਜਿੱਡਾ ਮਰਜ਼ੀ ਵੱਡਾ ਰੁਤਬਾ ਹੋਵੇ।

ਉਹਨਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ – ਭਾਵੇਂ ਉਸਦਾ ਰਾਜਨੀਤਿਕ ਸਬੰਧ ਜਾਂ ਰੁਤਬਾ ਕੋਈ ਵੀ ਹੋਵੇ। ਗੈਰ-ਕਾਨੂੰਨੀ ਖਣਨ ਵਿੱਚ ਸ਼ਾਮਲ ਕੋਈ ਵੀ ਵਿਅਕਤੀ ਇਸਦੇ ਗੰਭੀਰ ਨਤੀਜੇ ਭੁਗਤੇਗਾ। ਉਹਨਾਂ ਅੱਗੇ ਦੱਸਿਆ ਕਿ ਗੈਰ-ਕਾਨੂੰਨੀ ਖਣਨ ਇੱਕ ਗੰਭੀਰ ਅਪਰਾਧ ਹੈ।

ਸ. ਹਰਜੋਤ ਸਿੰਘ ਬੈਂਸ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਕੁਦਰਤੀ ਸਰੋਤਾਂ ਨੂੰ ਸੁਰੱਖਿਅਤ ਰੱਖਣ ਲਈ ਅੱਗੇ ਆਉਣ ਅਤੇ ਸੂਬਾ ਸਰਕਾਰ ਨਾਲ ਸਹਿਯੋਗ ਕਰਨ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਦੀ ਪਛਾਣ ਕਰਨ ਅਤੇ ਰਿਪੋਰਟ ਕਰਨ ਲਈ ਯੂਥ ਕਲੱਬਾਂ ਨੂੰ ਸ਼ਾਮਲ ਕਰਨ, ਜਿਸ ਨਾਲ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਵਿੱਚ ਮਦਦ ਮਿਲੇਗੀ।

ਉਹਨਾਂ ਅੱਗੇ ਕਿਹਾ ਕਿ ਗੈਰ-ਕਾਨੂੰਨੀ ਖਣਨ ਪੰਜਾਬ ਦੇ ਵਾਤਾਵਰਣ ਅਤੇ ਆਰਥਿਕਤਾ ਲਈ ਸਿੱਧਾ ਖ਼ਤਰਾ ਹੈ। ਉਹ ਕਿਸੇ ਨੂੰ ਵੀ ਨਿੱਜੀ ਲਾਭ ਲਈ ਆਪਣੀ ਧਰਤੀ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦੇਣਗੇ। ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸੂਬਾ ਸਰਕਾਰ ਆਪਣੀ ਜ਼ਮੀਨ ਤੇ ਕੁਦਰਤੀ ਸਰੋਤਾਂ ਦੀ ਰਾਖੀ ਦੇ ਕਾਰਜਾਂ ਵਿੱਚ ਪੂਰੀ ਪਾਰਦਰਸ਼ਤਾ ਬਣਾਈ ਰੱਖਣ ਲਈ ਸਮਰਪਿਤ ਹੈ। ਉਹਨਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਅਤੇ ਜ਼ਿੰਮੇਵਾਰ ਨਾਗਰਿਕਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਅਤੇ ਉਹ ਸਾਰਿਆਂ ਨੂੰ ਪੰਜਾਬ ਦੇ ਸਰੋਤਾਂ ਦੀ ਰਾਖੀ ਲਈ ਇਸ ਮਿਸ਼ਨ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹਨ।

ਉਹਨਾਂ ਕਿਹਾ ਕਿ ਕਾਨੂੰਨੀ ਖਣਨ ਕਾਰਜਾਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਇਹ ਯਕੀਨੀ ਬਣਾਏਗੀ ਕਿ ਜੋ ਲੋਕ ਕਾਨੂੰਨ ਦੀ ਮਰਿਆਦਾ ਅੰਦਰ ਕੰਮ ਕਰ ਰਹੇ ਹਨ, ਉਹ ਆਪਣਾ ਕੰਮ ਸੁਚਾਰੂ ਢੰਗ ਨਾਲ ਕਰ ਸਕਣ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
November 12, 2026
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Navjot
4 weeks ago
0

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ   ਚੰਡੀਗੜ੍ਹ, 16 ਅਕਤੂਬਰ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 