Breaking News : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਲੱਗੀ ਅੱਗ
ਚੰਡੀਗੜ੍ਹ, 23ਜੂਨ(ਵਿਸ਼ਵ ਵਾਰਤਾ) Breaking News : ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਹਾਤੇ ਵਿੱਚ ਭਿਆਨਕ ਅੱਗ ਲੱਗ ਗਈ। ਇਸ ਅੱਗ ਵਿੱਚ ਲੇਡੀਜ਼ ਬਾਰ ਰੂਮ ਅਤੇ ਕਮਰਾ ਨੰਬਰ 4 ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਜਦੋਂ ਕਿ ਮੁੱਖ ਬਾਰ ਰੂਮ ਦਾ ਇੱਕ ਹਿੱਸਾ ਵੀ ਨੁਕਸਾਨਿਆ ਗਿਆ।

ਸੂਚਨਾ ਮਿਲਣ ‘ਤੇ ਫਾਇਰ ਵਿਭਾਗ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਤੁਰੰਤ ਸਥਿਤੀ ‘ਤੇ ਕਾਬੂ ਪਾਇਆ। ਅੱਗ ਕਿਸ ਕਾਰਨ ਲੱਗੀ? ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ। ਦੂਜੇ ਪਾਸੇ, ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਜਾਰੀ ਇੱਕ ਬਿਆਨ ਵਿੱਚ ਦੱਸਿਆ ਗਿਆ ਕਿ ਇਸ ਅੱਗ ਵਿੱਚ ਲਗਭਗ 35 ਲੱਖ ਦਾ ਨੁਕਸਾਨ ਹੋਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























