BREAKING NEWS : ਪਹਿਲਗਾਮ ਅੱਤਵਾਦੀ ਹਮਲਾ – ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ
ਸੁਰੱਖਿਆ ਪ੍ਰਬੰਧਾਂ ਦਾ ਲੈਣਗੇ ਜਾਇਜ਼ਾ
ਚੰਡੀਗੜ੍ਹ, 23ਅਪ੍ਰੈਲ(ਵਿਸ਼ਵ ਵਾਰਤਾ) BREAKING NEWS : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ 11 ਵਜੇ ਆਪਣੇ ਨਿਵਾਸ ਸਥਾਨ ‘ਤੇ ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਸਬੰਧੀ ਇੱਕ ਉੱਚ ਪੱਧਰੀ ਸੁਰੱਖਿਆ ਮੀਟਿੰਗ ਬੁਲਾਈ ਹੈ।

ਇਸ ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਉੱਚ ਪੱਧਰੀ ਮੀਟਿੰਗ ਵਿੱਚ ਸੂਬੇ ਦੀ ਸੁਰੱਖਿਆ ਪ੍ਰਣਾਲੀ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਸਖ਼ਤ ਸੁਰੱਖਿਆ ਬਣਾਈ ਰੱਖਣ ਲਈ ਜ਼ਰੂਰੀ ਕਦਮਾਂ ‘ਤੇ ਚਰਚਾ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























