Breaking News : ਭਾਰਤ ਦਾ WTC Final ਦਾ ਸੁਪਨਾ ਟੁੱਟਿਆ
ਬਾਰਡਰ ਗਵਾਸਕਰ ਟਰਾਫੀ ਦੇ ਆਖਰੀ ਮੈਚ ‘ਚ ਮਿਲੀ ਕਰਾਰੀ ਹਾਰ
ਆਸਟ੍ਰੇਲੀਆ ਨੇ 6 ਵਿਕਟਾਂ ਨਾਲ ਬਾਰਡਰ-ਗਾਵਸਕਰ ਟਰਾਫੀ ਤੇ ਕੀਤਾ ਕਬਜ਼ਾ
ਚੰਡੀਗੜ੍ਹ, 5ਜਨਵਰੀ(ਵਿਸ਼ਵ ਵਾਰਤਾ) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫੀ ਦਾ ਆਖਰੀ ਮੈਚ ਸਿਡਨੀ ਕ੍ਰਿਕਟ ਗਰਾਊਂਡ ‘ਤੇ ਖੇਡਿਆ ਗਿਆ। ਜਿੱਥੇ ਟੀਮ ਇੰਡੀਆ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਸਿਡਨੀ ਟੈਸਟ ‘ਚ ਭਾਰਤੀ ਟੀਮ ਆਸਟ੍ਰੇਲੀਆ ਤੋਂ 6 ਵਿਕਟਾਂ ਨਾਲ ਹਾਰ ਗਈ ਹੈ। ਇਸ ਹਾਰ ਨਾਲ ਭਾਰਤੀ ਟੀਮ ਨੂੰ ਬਾਰਡਰ-ਗਾਵਸਕਰ ਟਰਾਫੀ ਵਿੱਚ 3-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਆਸਟ੍ਰੇਲੀਆ ਨੇ 10 ਸਾਲ ਬਾਅਦ ਇਸ ਸੀਰੀਜ਼ ‘ਚ ਭਾਰਤ ਨੂੰ ਹਰਾਇਆ ਹੈ। ਇਸ ਨਾਲ ਉਸ ਨੇ ਆਈਸੀਸੀ ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ।
ਅੱਜ ਮੈਚ ਦੇ ਤੀਜੇ ਦਿਨ ਐਤਵਾਰ ਨੂੰ ਭਾਰਤ ਨੇ ਆਸਟ੍ਰੇਲੀਆ ਨੂੰ 162 ਦੌੜਾਂ ਦਾ ਟੀਚਾ ਦਿੱਤਾ, ਜਿਸ ਨੂੰ ਆਸਟ੍ਰੇਲੀਆਈ ਟੀਮ ਨੇ ਦੂਜੀ ਪਾਰੀ ‘ਚ 4 ਵਿਕਟਾਂ ਗੁਆ ਕੇ ਹਾਸਲ ਕਰ ਲਿਆ। ਭਾਰਤ ਵੱਲੋਂ ਪ੍ਰਸਿਧ ਕ੍ਰਿਸ਼ਨਾ ਨੇ 3 ਵਿਕਟਾਂ ਲਈਆਂ। ਦਿਨ ਦੇ ਪਹਿਲੇ ਸੈਸ਼ਨ ‘ਚ ਭਾਰਤੀ ਟੀਮ ਦੂਜੀ ਪਾਰੀ ‘ਚ 157 ਦੌੜਾਂ ‘ਤੇ ਆਲ ਆਊਟ ਹੋ ਗਈ। ਇਸ ਤੋਂ ਪਹਿਲਾਂ ਆਸਟ੍ਰੇਲੀਆ ਪਹਿਲੀ ਪਾਰੀ ‘ਚ 181 ਦੌੜਾਂ ‘ਤੇ ਆਲ ਆਊਟ ਹੋ ਗਈ ਸੀ, ਜਦਕਿ ਭਾਰਤ ਨੇ ਪਹਿਲੀ ਪਾਰੀ ‘ਚ 185 ਦੌੜਾਂ ਬਣਾਈਆਂ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/