Breaking News : ਜਗਜੀਤ ਸਿੰਘ ਡੱਲੇਵਾਲ ਸਮੇਤ ਕਿਸਾਨ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ
ਚੰਡੀਗੜ੍ਹ, 19ਮਾਰਚ(ਵਿਸ਼ਵ ਵਾਰਤਾ) Breaking News : ਕਿਸਾਨੀ ਅੰਦੋਲਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੀਟਿੰਗ ਤੋਂ ਪਰਤ ਰਹੇ ਕਿਸਾਨ ਆਗੂਆਂ ‘ਤੇ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਮੀਟਿੰਗ ਤੋਂ ਪਰਤ ਰਹੇ ਕਿਸਾਨ ਪੁਲਿਸ ਨੇ ਹਿਰਾਸਤ ਵਿਚ ਲੈ ਲਏ ਹਨ। ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੂੰ ਹਿਰਾਸਤ ‘ਚ ਲਏ ਜਾਣ ਦੀ ਖ਼ਬਰ ਹੈ। ਜ਼ਿਕਰਯੋਗ ਹੈ ਕਿ ਅੱਜ ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਵਿੱਚ ਸੱਤਵੇਂ ਗੇੜ ਦੀ ਮੀਟਿੰਗ ਬੇਸਿੱਟਾ ਰਹੀ ਹੈ, ਮੀਟਿੰਗ ਖਤਮ ਹੋਣ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸ਼ੰਭੂ ਮੋਰਚੇ ਨੂੰ ਜਾ ਰਹੇ ਸਨ, ਇਸ ਦੌਰਾਨ ਪੰਜਾਬ ਪੁਲਿਸ ਨੇ ਉਹਨਾਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਇਲਾਵਾ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਹਿਰਾਸਤ ਵਿਚ ਲਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/