Breaking News : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ ; ਜਗਰਾਉਂ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੜ੍ਹੋ, ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 1ਫਰਵਰੀ(ਵਿਸ਼ਵ ਵਾਰਤਾ) ਪੰਜਾਬ ਦਾ ਇੱਕ ਅਨੋਖੇ ਕਿਸਮ ਦਾ ਮਾਮਲਾ ਸਾਹਮਣੇ ਆਇਆ ਹੈ ਜਦੋਂ ਤਹਿਸੀਲਦਾਰ ਨੇ ਇੱਕ ਥਾਂ ਬੈਠ ਕੇ ਦੂਜੀ ਤਹਿਸੀਲ ਦੇ ਪਲਾਟਾਂ ਦੀਆਂ ਰਜਿਸਟਰੀਆਂ ਕਰ ਦਿੱਤੀਆਂ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸਖਤ ਐਕਸ਼ਨ ਲੈਂਦਿਆ ਉਸ ਤਹਿਸੀਲਦਾਰ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਮਾਮਲਾ ਤਹਿਸੀਲ ਜਗਰਾਉਂ ਦੇ ਤਹਿਸੀਲਦਾਰ ਰਣਜੀਤ ਸਿੰਘ ਦਾ ਹੈ, ਜਿਸ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਰਣਜੀਤ ਸਿੰਘ ਨੂੰ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੇ ਮਾਮਲੇ ਵਿੱਚ ਸਸਪੈਂਡ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਤਹਿਸੀਲਦਾਰ ਨੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਿਆਂ ਦੋ ਤਹਿਸੀਲਾਂ ਦੇ ਚਾਰਜ ਹੁੰਦਿਆ ਇੱਕ ਥਾਂ ਬੈਠ ਕੇ ਦੂਜੀ ਤਹਿਸੀਲ ਦੇ ਪਲਾਟਾਂ ਦੀਆਂ ਰਜਿਸਟਰੀਆਂ ਕਰ ਦਿੱਤੀਆਂ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਸਖਤ ਐਕਸ਼ਨ ਲੈਂਦਿਆ ਉਸ ਤਹਿਸੀਲਦਾਰ ਨੂੰ ਸਸਪੈਂਡ ਕਰ ਦਿੱਤਾ ਹੈ। ਰਣਜੀਤ ਸਿੰਘ ਵੱਲੋਂ ਲੁਧਿਆਣਾ ਦੇ ਤਹਿਸੀਲ ਪੂਰਵੀ ਅੰਦਰ ਬੈਠ ਕੇ ਜਗਰਾਉਂ ਦੀਆਂ ਛੇ ਰਜਿਸਟਰੀਆਂ ਕੀਤੀਆਂ ਗਈਆਂ ਸਨ। ਜਿਸ ਮਾਮਲੇ ਵਿੱਚ ਉਸ ਦੇ ਖਿਲਾਫ ਇਹ ਐਕਸ਼ਨ ਹੋਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/