Breaking News : ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗ ਮੁਲਤਵੀ
ਕੇਂਦਰ ਸਰਕਾਰ ਨੇ ਕਿਸਾਨਾਂ ਅੱਗੇ ਰੱਖੀ ਇਹ ਸ਼ਰਤ

ਚੰਡੀਗੜ੍ਹ, 1ਮਈ(ਵਿਸ਼ਵ ਵਾਰਤਾ) Breaking News : ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ 4 ਮਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕੇਂਦਰੀ ਮੰਤਰੀਆਂ ਨੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਦੇ ਮੰਤਰੀਆਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

ਇਸ ਤੋਂ ਇਲਾਵਾ ਮੀਟਿੰਗ ਦੀ ਅਗਲੀ ਤਰੀਕ ਤਾਂ ਹੀ ਦਿੱਤੀ ਜਾਵੇਗੀ ਜੇਕਰ ਕਿਸਾਨ ਮੀਟਿੰਗ ਵਿੱਚ ਪੰਜਾਬ ਦੇ ਮੰਤਰੀਆਂ ਦੀ ਮੌਜੂਦਗੀ ਨੂੰ ਸਵੀਕਾਰ ਕਰਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























