Breaking News : ਅਨਮੋਲ ਗਗਨ ਮਾਨ ਸਮੇਤ ਚਾਰ ‘ਆਪ‘ ਆਗੂਆਂ ’ਤੇ ਚੱਲੇਗਾ ਮੁਕੱਦਮਾ
ਪੜ੍ਹੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 2ਫਰਵਰੀ(ਵਿਸ਼ਵ ਵਾਰਤਾ) ਪੁਲਿਸ ਨਾਲ ਝੜਪ ਅਤੇ ਸਰਕਾਰੀ ਮੁਲਾਜ਼ਮਾਂ ਦੇ ਕੰਮ ਵਿਚ ਅੜਿੱਕਾ ਪਹੁੰਚਾਉਣ ਦੇ ਦੋਸ਼ ਵਿਚ ਆਮ ਆਦਮੀ ਪਾਰਟੀ ਦੇ ਚਾਰ ਆਗੂਆਂ ਖ਼ਿਲਾਫ਼ ਜ਼ਿਲ੍ਹਾ ਅਦਾਲਤ ਨੇ ਦੋਸ਼ ਤੈਅ ਕਰ ਦਿੱਤੇ ਹਨ। ਇਹਨਾਂ ਆਗੂਆਂ ਵਿੱਚ ਖਰੜ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਅਨਮੋਲ ਗਗਨ ਮਾਨ, ਆਪ ਦੇ ਸਹਿ-ਇੰਚਾਰਜ ਡਾ. ਸੰਨੀ ਆਹਲੂਵਾਲੀਆ, ਰਾਜਵਿੰਦਰ ਕੌਰ ਗਿੱਲ ਅਤੇ ਅਰਸ਼ਦੀਪ ਸਿੰਘ ਸ਼ਾਮਲ ਹਨ। ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਖ਼ਿਲਾਫ਼ ਪੰਜ ਫਰਵਰੀ ਤੋਂ ਆਈਪੀਸੀ ਦੀ ਧਾਰਾ 188, 323, 332, 353 ਤਹਿਤ ਕੇਸ ਚੱਲੇਗਾ।
ਜ਼ਿਕਰਯੋਗ ਹੈ ਕਿ ਤਿੰਨ ਸਾਲ ਪਹਿਲਾਂ ਸੈਕਟਰ-39 ਥਾਣੇ ਦੀ ਪੁਲਿਸ ਨੇ ਇਨ੍ਹਾਂ ਆਗੂਆਂ ਖਿਲਾਫ਼ ਐੱਫਆਈਆਰ ਦਰਜ ਕੀਤੀ ਸੀ। ਇਹ ਆਗੂ ਪੰਜਾਬ ਭਾਜਪਾ ਦੇ ਦਫ਼ਤਰ ਦੇ ਬਾਹਰ ਸੈਂਕੜੇ ਕਾਰਕੁੰਨਾਂ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਇਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ ਸੀ। ਇਸ ਮਾਮਲੇ ਵਿਚ ਇਨ੍ਹਾਂ ਚਾਰਾਂ ਆਗੂਆਂ ਖ਼ਿਲਾਫ਼ ਪੁਲਿਸ ਨੇ ਪਿਛਲੇ ਸਾਲ ਚਾਰਜਸ਼ੀਟ ਫਾਈਲ ਕੀਤੀ ਸੀ। ਇਸੇ ਕੇਸ ਵਿਚ ਪਿਛਲੇ ਮਹੀਨੇ ਅਦਾਲਤ ਵਿਚ ਅਨਮੋਲ ਗਗਨ ਮਾਨ ਦੀ ਜ਼ਮਾਨਤ ਰੱਦ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/