BREAKING NEWS : ਮੋਹਾਲੀ ‘ਚ 3 ਮੰਜ਼ਿਲਾ ਇਮਾਰਤ ਢਹਿ ਢੇਰੀ ; 10 ਤੋਂ ਵੱਧ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ
ਚੰਡੀਗੜ੍ਹ, 21ਦਸੰਬਰ(ਵਿਸ਼ਵ ਵਾਰਤਾ) ਮੋਹਾਲੀ ਵਿੱਚ ਅੱਜ ਇੱਕ 3 ਮੰਜ਼ਿਲਾ ਇਮਾਰਤ ਢਹਿ ਢੇਰੀ ਹੋ ਗਈ, ਇਸ ਇਮਾਰਤ ਦੇ ਮਲਬੇ ਹੇਠ 15 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਬਚਾਅ ਕਾਰਜ ਜਾਰੀ ਹੈ।ਸ਼ੁਰੂਆਤੀ ਜਾਣਕਾਰੀ ਅਨੁਸਾਰ ਇਸ ਇਮਾਰਤ ਵਿੱਚ ਬੇਸਮੈਂਟ ਦੀ ਖੁਦਾਈ ਚੱਲ ਰਹੀ ਸੀ। ਜਿਸ ਕਾਰਨ ਇਮਾਰਤ ਦੀ ਨੀਂਹ ਕਮਜ਼ੋਰ ਹੋ ਗਈ ਅਤੇ ਇਹ ਢਹਿ ਗਈ। ਵੱਖ-ਵੱਖ ਮੀਡੀਆ ਰਿਪੋਰਟਾਂ ਮੁਤਾਬਕ 10 ਤੋਂ ਵੱਧ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/