Breaking news : ਮੋਹਾਲੀ ਤੇ ਖਰੜ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 6 ਅਪ੍ਰੈਲ(ਵਿਸ਼ਵ ਵਾਰਤਾ) ਚੰਡੀਗੜ੍ਹ ਤੋਂ ਬਾਅਦ ਮੁਹਾਲੀ, ਖਰੜ ਅਤੇ ਡੇਰਾਬੱਸੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ । ਇਸ ਤੋਂ ਪਹਿਲਾਂ ਅੱਜ ਚੰਡੀਗੜ੍ਹ ਅਤੇ ਜਲੰਧਰ ਵਿੱਚ ਸਕੂਲਾਂ ਅਤੇ ਸਰਕਾਰੀ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀਆਂ ਅੱਜ ਈਮੇਲ ਰਾਹੀਂ ਦਿੱਤੀਆਂ ਗਈਆਂ ਹਨ। ਇਸ ਦੇ ਜਵਾਬ ਵਿੱਚ, ਪ੍ਰਸ਼ਾਸਨ ਅਤੇ ਪੁਲਿਸ ਹਰਕਤ ਵਿੱਚ ਆ ਗਈ, ਸਾਰੇ ਪ੍ਰਭਾਵਿਤ ਸਥਾਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਇਸ ਤੋਂ ਇਲਾਵਾ, ਸਾਵਧਾਨੀ ਦੇ ਤੌਰ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਸਨ।
ਮੋਹਾਲੀ ਕੋਰਟ, ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਹੁਣ ਖਰੜ ਕੰਪਲੈਕਸ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਮੋਹਾਲੀ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ, ਅਤੇ ਦੁਪਹਿਰ 3:00 ਵਜੇ ਤੱਕ ਦਾਖਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਮੁਹਾਲੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਵਕੀਲਾਂ ਸਣੇ ਲੋਕਾਂ ਨੂੰ ਅਦਾਲਤੀ ਕੰਪਲੈਕਸ ਤੋਂ ਬਾਹਰ ਕੱਢਿਆ ਗਿਆ ਹੈ। ਪੁਲਿਸ ਮੌਕੇ ਤੇ ਤੈਨਾਤ ਤੇ ਸਰਚ ਆਪ੍ਰੇਸ਼ਨ ਜਾਰੀ ਹੈ।























