BREAKING NEWS : ਲੰਬੀ ਪੁੱਛਗਿੱਛ ਤੋਂ ਬਾਅਦ ਥਾਣੇ ਵਿੱਚੋਂ ਬਾਹਰ ਆਏ ਪ੍ਰਤਾਪ ਸਿੰਘ ਬਾਜਵਾ
ਚੰਡੀਗੜ੍ਹ, 15ਅਪ੍ਰੈਲ(ਵਿਸ਼ਵ ਵਾਰਤਾ) BREAKING NEWS : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ 32 ਬੰਬਾਂ ਸਬੰਧੀ ਦਿੱਤੇ ਗਏ ਬਿਆਨ ‘ਤੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਬਾਜਵਾ ‘ਤੇ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਉਹਨਾਂ ਨੂੰ ਅੱਜ (ਮੰਗਲਵਾਰ) ਦੁਪਹਿਰ 2 ਵਜੇ ਮੋਹਾਲੀ ਵਿੱਚ ਪੁਲਿਸ ਸਾਹਮਣੇ ਪੇਸ਼ ਹੋਣ ਲਈ ਬੁਲਾਇਆ ਗਿਆ ਸੀ। ਪ੍ਰਤਾਪ ਸਿੰਘ ਬਾਜਵਾ ਅੱਜ ਪੁੱਛਗਿੱਛ ਲਈ ਇੱਥੇ ਪਹੁੰਚੇ ਸਨ, ਲੰਬੀ ਪੁੱਛਗਿੱਛ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਹੁਣ ਥਾਣੇ ਵਿੱਚੋਂ ਬਾਹਰ ਆ ਗਏ ਹਨ। ਉਹਨਾਂ ਤੋਂ ਕਈ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਤੋਂ ਬਾਅਦ ਬਾਹਰ ਆਉਂਦੇ ਪ੍ਰਤਾਪ ਬਾਜਵਾ ਨੇ ਆਪਣੀ ਪਾਰਟੀ ਕਾਂਗਰਸ ਦੀ ਲੀਡਰਸ਼ਿਪ, ਵਰਕਰਾਂ ਦਾ ਧੰਨਵਾਦ ਕੀਤਾ, ਜੋ ਕੀ ਉਹਨਾਂ ਦੇ ਹੱਕ ਵਿੱਚ ਥਾਣੇ ਦੇ ਬਾਹਰ ਆਏ ਸਨ।
https://www.facebook.com/share/v/1Db1M85Ppf/?mibextid=wwXIfr
ਮਿਲੀ ਜਾਣਕਾਰੀ ਅਨੁਸਾਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਜਾਂਚ ਵਿੱਚ ਪੂਰਨ ਸਹਿਯੋਗ ਨਹੀਂ ਦਿੱਤਾ ਗਿਆ, ਪੁਲਿਸ ਅਧਿਕਾਰੀ ਪੁੱਛਗਿੱਛ ਤੋਂ ਬਾਅਦ ਸੰਤੁਸ਼ਟ ਨਹੀਂ ਹਨ,ਪੁਲਿਸ ਅਧਿਕਾਰੀ ਇਸ ਸਬੰਧੀ ਐਡਵੋਕੇਟ ਜਨਰਲ ਦਫਤਰ ਨਾਲ ਸਲਾਹ ਮਸ਼ਵਰਾ ਕਰ ਰਹੇ ਹਨ , ਕਿ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਕੀ ਕਾਰਵਾਈ ਕੀਤੀ ਜਾਵੇ। ਇਹ ਤੈਅ ਹੈ ਕਿ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਪੰਜਾਬ ਪੁਲਿਸ ਵੱਲੋਂ ਸਿਕੰਜਾ ਕਸਿਆ ਜਾ ਰਿਹਾ ਹੈ।
ਇਹ ਵੀ ਪਤਾ ਲੱਗਾ ਹੈ ਕਿ ਲੰਬੀ ਪੁੱਛਗਿੱਛ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ 32 ਬੰਬਾਂ ਦੀ ਸੂਚਨਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਕਿ ਉਸ ਨੂੰ ਕਿਹੜੇ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਇੰਨੇ ਬੰਬ ਅਣਚਲੇ ਹੋਏ ਪੰਜਾਬ ਵਿੱਚ ਹਨ। ਸੂਤਰ ਦੱਸਦੇ ਹਨ ਕਿ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਜਾਂ ਫਿਰ ਕੇਂਦਰੀ ਫੋਰਸਜ ਨੂੰ ਇਸ ਦੀ ਜਾਣਕਾਰੀ ਦੱਸਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ ਕਿ ਉਹਨਾਂ ਨੂੰ ਕਿਸ ਮਾਧਿਅਮ ਰਾਹੀਂ ਇਹ ਜਾਣਕਾਰੀ ਪ੍ਰਾਪਤ ਹੋਈ ਸੀ । ਇੱਕ ਵੱਡੇ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ਤੇ ਦੱਸਿਆ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਹ ਸਭ ਕੁਝ ਪਤਾ ਹੁੰਦਿਆਂ ਉਸਨੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਬਾਲਾ ਬਿਆਨ ਦਿੱਤਾ ਹੈ ਜਿਸ ਕਾਰਨ ਪੰਜਾਬੀਆਂ ਦੀ ਸੁਰੱਖਿਆ ਲਈ ਉਹਨਾਂ ਵਿਰੁੱਧ ਪੰਜਾਬ ਪੁਲਿਸ ਸਖਤ ਕਾਰਵਾਈ ਕਰਨ ਲਈ ਤਿਆਰੀ ਕਰ ਰਹੀ ਹੈ ।
ਦਰਅਸਲ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਨਿੱਜੀ ਚੈਨਲ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। ਜਦੋਂ ਐਂਕਰ ਨੇ ਉਨ੍ਹਾਂ ਨੂੰ ਸੂਬੇ ਦੀ ਸੁਰੱਖਿਆ ਨਾਲ ਜੁੜੇ ਮੁੱਦੇ ‘ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ, “ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਇਸਤੇਮਾਲ ਹੋ ਚੁੱਕੇ ਹਨ, ਜਦੋਂ ਕਿ 32 ਬਾਕੀ ਹਨ। ਜਿਸ ਮਗਰੋਂ ਪੰਜਾਬ ਸਰਕਾਰ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ।
ਇਸੇ ਸੰਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਭਗ ਢਾਈ ਮਿੰਟ ਦਾ ਇੱਕ ਵੀਡੀਓ ਜਾਰੀ ਕੀਤਾ ਸੀ। ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਬਾਜਵਾ ਨੂੰ ਬੰਬਾਂ ਬਾਰੇ ਜਾਣਕਾਰੀ ਦੇ ਸਰੋਤ ਦਾ ਖੁਲਾਸਾ ਕਰਨਾ ਚਾਹੀਦਾ ਹੈ, ਨਹੀਂ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੂੰ ਸਵਾਲ ਪੁੱਛਿਆ ਸੀ ਕਿ ਕੀ ਉਨ੍ਹਾਂ ਨੂੰ ਪੰਜਾਬ ਵਿਚ ਇੰਨੇ ਬੰਬ ਆਉਣ ਸਬੰਧੀ ਜਾਣਕਾਰੀ ਕਿੱਥੋਂ ਮਿਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਹ ਸਪਸ਼ਟ ਕਰਨਾ ਪਵੇਗਾ ਕਿ ਇਹ ਜਾਣਕਾਰੀ ਉਨ੍ਹਾਂ ਕੋਲ ਕਿੱਥੋਂ ਆਈ ਹੈ, ਨਹੀਂ ਤਾਂ ਦਹਿਸ਼ਤ ਫੈਲਾਉਣ ਸਬੰਧੀ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/