Breaking News : ਫਗਵਾੜਾ ਨੂੰ ਮਿਲਿਆ ਨਵਾਂ ਮੇਅਰ ; ‘ਆਪ’ ਆਗੂ ਦੇ ਸਿਰ ਸਜਿਆ ਤਾਜ
ਚੰਡੀਗੜ੍ਹ, 1ਫਰਵਰੀ(ਵਿਸ਼ਵ ਵਾਰਤਾ) ਫਗਵਾੜਾ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਦੇ ਆਗੂ ਰਾਮਪਾਲ ਉੱਪਲ ਨੂੰ ਫਗਵਾੜਾ ਦਾ ਮੇਅਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ‘ਤੇ ਵੀ ‘ਆਪ’ ਦਾ ਹੀ ਕਬਜ਼ਾ ਹੋਇਆ ਹੈ। ਸੀਨੀਅਰ ਡਿਪਟੀ ਮੇਅਰ ਤੇਜਪਾਲ ਬਸਰਾ ਬਣੇ ਹਨ। ਇਸ ਤੋਂ ਇਲਾਵਾ ਡਿਪਟੀ ਮੇਅਰ ਵਿਪਿਨ ਸੂਦ ਨੂੰ ਚੁਣਿਆ ਗਿਆ ਹੈ। ਇਸ ਮੌਕੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੱਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/