Breaking News : ਦੱਖਣੀ ਕੋਰੀਆ ‘ਚ ਜਹਾਜ਼ ਕਰੈਸ਼ ; 28 ਲੋਕਾਂ ਦੀ ਮੌਤ
ਲੈਂਡਿੰਗ ਗੀਅਰ ‘ਚ ਖਰਾਬੀ ਕਾਰਨ ਵਾਪਰਿਆ ਹਾਦਸਾ
ਚੰਡੀਗੜ੍ਹ, 29ਦਸੰਬਰ(ਵਿਸ਼ਵ ਵਾਰਤਾ) ਅੱਜ ਦੱਖਣੀ ਕੋਰੀਆ ਵਿੱਚ ਜਹਾਜ਼ ਕਰੈਸ਼ ਹੋਣ ਕਾਰਨ ਵਾਪਰੇ ਇਕ ਭਿਆਨਕ ਹਾਦਸੇ ਵਿੱਚ 28 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਬੈਂਕਾਕ ਤੋਂ ਆ ਰਹੀ ਜੇਜੂ ਏਅਰ ਦਾ ਜਹਾਜ਼ ਦੱਖਣੀ ਕੋਰੀਆ ਦੇ ਮੁਆਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ ਜਹਾਜ਼ ‘ਚ ਸਵਾਰ 181 ਲੋਕਾਂ ‘ਚੋਂ 28 ਲੋਕਾਂ ਦੀ ਮੌਤ ਹੋ ਗਈ । ਦੱਖਣੀ ਕੋਰੀਆ ਦੀ ਇੱਕ ਸਮਾਚਾਰ ਏਜੰਸੀ ਮੁਤਾਬਕ ਹਵਾਈ ਅੱਡੇ ‘ਤੇ ਉਤਰਦੇ ਸਮੇਂ ਜਹਾਜ਼ ਦੇ ਲੈਂਡਿੰਗ ਗੀਅਰ ‘ਚ ਖਰਾਬੀ ਆ ਗਈ ਸੀ। ਹਾਦਸਾ ਭਾਰਤੀ ਸਮੇਂ ਅਨੁਸਾਰ ਸਵੇਰੇ 5:37 ਵਜੇ (ਸਥਾਨਕ ਸਮੇਂ ਅਨੁਸਾਰ 9:07 ਵਜੇ) ਵਾਪਰਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/