BREAKING NEWS : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੋਨਾਲਡ ਟਰੰਪ ਨੂੰ ਰਾਸ਼ਟਰਪਤੀ ਬਣਨ ‘ਤੇ ਦਿੱਤੀ ਵਧਾਈ
ਚੰਡੀਗੜ੍ਹ, 20 ਜਨਵਰੀ(ਵਿਸ਼ਵ ਵਾਰਤਾ) ਡੋਨਾਲਡ ਟਰੰਪ ਨੇ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਭਾਰਤੀ ਸਮੇਂ ਅਨੁਸਾਰ ਸੋਮਵਾਰ ਰਾਤ 10:30 ਵਜੇ ਸੁਪਰੀਮ ਕੋਰਟ ਦੇ ਜੱਜ ਜੌਨ ਰਾਬਰਟ ਨੇ ਅਮਰੀਕੀ ਸੰਸਦ ਕੈਪੀਟਲ ਹਿੱਲ ਵਿਖੇ ਬਾਈਬਲ ‘ਤੇ ਹੱਥ ਰੱਖ ਕੇ ਸਹੁੰ ਚੁਕਾਈ। ਟਰੰਪ ਤੋਂ ਪਹਿਲਾਂ ਜੇਡੀ ਵੈਂਸ ਨੇ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੋਨਾਲਡ ਟਰੰਪ ਨੂੰ ਰਾਸ਼ਟਰਪਤੀ ਬਣਨ ਤੇ ਵਧਾਈ ਦਿੱਤੀ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਇਕ ਪੋਸਟ ਸਾਂਝੀ ਕਰਦਿਆਂ ਡੋਨਾਲਡ ਟਰੰਪ ਨੂੰ ਵਧਾਈ ਦਿੱਤੀ।