• Latest
  • Trending
Breaking News: ਰਾਜਨ ਮਾਨ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਕਾਰਜਕਾਰਨੀ ਮੈਂਬਰ ਨਿਯੁਕਤ

Breaking News: ਰਾਜਨ ਮਾਨ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਕਾਰਜਕਾਰਨੀ ਮੈਂਬਰ ਨਿਯੁਕਤ

1 year ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

3 minutes ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

2 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

2 hours ago
ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

2 hours ago
ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

ਆਂਧਰਾ ਪ੍ਰਦੇਸ਼ ‘ਤੇ ਇੱਕ ਹੋਰ ਭਿਆਨਕ ਚੱਕਰਵਾਤੀ ਤੂਫ਼ਾਨ ਦਾ ਖ਼ਤਰਾ; 17 ਨਵੰਬਰ ਨੂੰ ਟਕਰਾਉਣ ਦੀ ਸੰਭਾਵਨਾ

2 hours ago
5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

5th ODI : ਭਾਰਤ ਨੇ ਆਖਰੀ ਵਨਡੇ ਵਿੱਚ ਨਿਊਜ਼ੀਲੈਂਡ ਨੂੰ 22 ਦੌੜਾਂ ਨਾਲ ਹਰਾਇਆ ; 3-1 ਨਾਲ ਜਿੱਤੀ ਵਨਡੇ ਸੀਰੀਜ਼

2 hours ago
ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

ਪ੍ਰਧਾਨ ਮੰਤਰੀ ਮੋਦੀ ਨੇ ‘ਜਨਜਾਤੀਯ ਗੌਰਵ ਦਿਵਸ’ ਦੇ ਮੌਕੇ ‘ਤੇ ਬਿਰਸਾ ਮੁੰਡਾ ਨੂੰ ਕੀਤੀ ਸ਼ਰਧਾਂਜਲੀ ਭੇਟ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

Punjab: ਪੰਜਾਬ ਕਾਂਗਰਸ ਵੱਲੋਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

3 hours ago
Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

Punjab: ਰਾਜਸਥਾਨ ਰੇਲਵੇ ਟ੍ਰੈਕ ਬਲਾਸਟ ਮਾਮਲਾ: ਗੁਰਦਾਸਪੁਰ ਤੋਂ ਨੌਜਵਾਨ ਤੇ ਮੁਟਿਆਰ ਗ੍ਰਿਫਤਾਰ

4 hours ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

4 hours ago
Hindi News
English News
Sunday, November 15, 2026
No Result
View All Result
22 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਰਾਜਨ ਮਾਨ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਕਾਰਜਕਾਰਨੀ ਮੈਂਬਰ ਨਿਯੁਕਤ

ਪੱਤਰਕਾਰੀ ਦੇ ਖੇਤਰ ਵਿੱਚ ਕਾਲੀਆਂ ਭੇਡਾਂ ਤੋਂ ਸੁਚੇਤ ਰਹਿਣ ਦੀ ਲੋੜ- ਮਾਨ

October 11, 2025
in ਖਬਰਾਂ, ਪੰਜਾਬ
Breaking News: ਰਾਜਨ ਮਾਨ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਕਾਰਜਕਾਰਨੀ ਮੈਂਬਰ ਨਿਯੁਕਤ

Oplus_16908288

Breaking News: ਰਾਜਨ ਮਾਨ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਕਾਰਜਕਾਰਨੀ ਮੈਂਬਰ ਨਿਯੁਕਤ
ਪੱਤਰਕਾਰੀ ਦੇ ਖੇਤਰ ਵਿੱਚ ਕਾਲੀਆਂ ਭੇਡਾਂ ਤੋਂ ਸੁਚੇਤ ਰਹਿਣ ਦੀ ਲੋੜ- ਮਾਨ
ਲੋਕ ਹਿੱਤਾਂ ਦੀ ਗੱਲ ਕਰਨਾ ਅਸਲੀ ਪੱਤਰਕਾਰਤਾ-ਮਾਨ

ਅੰਮ੍ਰਿਤਸਰ,11 ਅਕਤੂਬਰ (ਵਿਸ਼ਵ ਵਾਰਤਾ):- ਇੰਡੀਅਨ ਜਰਨਲਿਸਟਸ ਯੂਨੀਅਨ ਦੀ ਹੋਈ ਰਾਸ਼ਟਰੀ ਕਾਰਜਕਾਰਣੀ ਦੀ ਮੀਟਿੰਗ ਵਿੱਚ ਸੀਨੀਅਰ ਪੱਤਰਕਾਰ ਅਤੇ Punjab ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਸ੍.ਰਾਜਨ ਮਾਨ ਨੂੰ ਲਗਾਤਾਰ ਦੂਸਰੀ ਵਾਰ ਯੂਨੀਅਨ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਚੁਣਿਆਂ ਗਿਆ ਹੈ।
ਪਿਛਲੇ ਤਿੰਨ ਦਹਾਕਿਆਂ ਤੋਂ ਪੱਤਰਕਾਰੀ ਦੇ ਖੇਤਰ ਵਿਚ ਸਰਗਰਮ ਰਾਜਨ ਮਾਨ ਵਲੋਂ ਸਮੇਂ ਸਮੇਂ ਤੇ ਪੱਤਰਕਾਰ ਭਾਈਚਾਰੇ ਦੀਆਂ ਸਮੱਸਿਆਂਵਾਂ ਦੇ ਨਾਲ ਨਾਲ ਲੋਕ ਹਿੱਤਾਂ ਦੀ ਆਵਾਜ਼ ਵੀ ਬੁਲੰਦ ਕੀਤੀ ਜਾਂਦੀ ਆ ਰਹੀ ਹੈ। ਪੱਤਰਕਾਰੀ ਦੇ ਖੇਤਰ ਵਿੱਚ ਪਾਏ ਜਾ ਰਹੇ ਵੱਡੇ ਯੋਗਦਾਨ ਨੂੰ ਮੱਦੇਨਜ਼ਰ ਰੱਖਦਿਆਂ ਮਾਨ ਨੂੰ ਕੌਮੀ ਪੱਧਰ ਤੇ ਚੁਣਿਆਂ ਗਿਆ ਹੈ। ਇੰਡੀਅਨ ਜਰਨਲਿਸਟਸ ਯੂਨੀਅਨ ਦੇਸ਼ ਦੀ ਇਕੋ ਇਕ ਵੱਡੀ ਜਥੇਬੰਦੀ ਹੈ ਜੋ ਪੱਤਰਕਾਰਾਂ ਦੇ ਹੱਕਾਂ ਲਈ ਦੇਸ਼ ਭਰ ਵਿਚ ਸੰਘਰਸ਼ ਕਰਦੀ ਆ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਪੱਤਰਕਾਰਾਂ ਦੇ ਮਸਲੇ ਉਹ ਕੌਮੀ ਪੱਧਰ ਤੇ ਉਠਾਉਣਗੇ। ਉਹਨਾਂ ਕਿਹਾ ਕਿ ਲੋਕ ਹਿੱਤਾਂ ਦੀ ਗੱਲ ਕਰਨਾ ਹੀ ਅਸਲੀ ਪੱਤਰਕਾਰਤਾ ਹੈ ਅਤੇ ਸਾਨੂੰ ਹਾਕਮ ਧਿਰਾਂ ਵਲੋਂ ਲੋਕਾਂ ਨਾਲ ਕੀਤੇ ਜਾ ਰਹੇ ਧੱਕਿਆਂ ਨੂੰ ਵੱਧ ਤੋਂ ਵੱਧ ਉਜਾਗਰ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੀਡੀਆ ਦੇ ਖੇਤਰ ਵਿਚ ਕੁਝ ਕਾਲੀਆਂ ਭੇਡਾਂ ਦਾਖਲ ਹੋ ਚੁੱਕੀਆਂ ਹਨ ਅਤੇ ਉਹ ਇਸ ਪਾਕ ਪਵਿੱਤਰ ਪੇਸ਼ੇ ਨੂੰ ਬਦਨਾਮ ਕਰ ਰਹੀਆਂ ਹਨ।
ਸ੍ਰੀ ਮਾਨ ਨੇ ਕਿਹਾ ਕਿ ਅੱਜ ਜਦੋਂ ਹਾਕਮ ਧਿਰਾਂ ਵਲੋਂ ਪੱਤਰਕਾਰਤਾ ਨੂੰ ਖਤਮ ਕਰਨ ਲਈ ਕਮਲਕੱਸੇ ਕੀਤੇ ਗਏ ਹਨ ਅਜਿਹੇ ਦੌਰ ਵਿਚ ਸਾਨੂੰ ਇਕਜੁੱਟ ਹੋ ਕੇ ਆਪਣੇ ਅਤੇ ਖਾਸ ਕਰਕੇ ਲੋਕਾਂ ਦੇ ਹੱਕਾਂ ਲਈ ਤਕੜੇ ਹੋ ਕੇ ਲੜਨਾ ਚਾਹੀਦਾ ਹੈ। ਉਹਨਾਂ ਕਿਹਾ ਕਿ
ਦੇਸ਼ ਵਿੱਚ ਪੱਤਰਕਾਰਾਂ ਉਪਰ ਵੱਧ ਰਹੇ ਹਮਲੇ ਇਕ ਵੱਡੀ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਲਈ ਇਕਜੁੱਟ ਹੋ ਕੇ ਲੜਾਈ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਹਨਾਂ ਕਿਹਾ ਕਿ ਇੰਡੀਅਨ ਜਰਨਲਿਸਟ ਯੂਨੀਅਨ ਨੇ ਪੱਤਰਕਾਰਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਣ ਅਤੇ ਮੀਡੀਆ ਵਿੱਚ ਆਈਆਂ ਤਬਦੀਲੀਆਂ ਦੀ ਤਹਿ ਤਕ ਜਾਣ ਲਈ ਮੀਡੀਆ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਹੈ। ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਕੇ. ਸ੍ਰੀਨਿਵਾਸ ਰੈਡੀ ਦੀ ਪ੍ਰਧਾਨਗੀ ਹੇਠ ਜੈਪੁਰ ਵਿੱਚ ਯੂਨੀਅਨ ਦੀ ਦੋ ਰੋਜ਼ਾ ਕੌਮੀ ਕਾਰਜਕਾਰਨੀ ਮੀਟਿੰਗ ਵਿੱਚ ਸੂਬਾ ਸਰਕਾਰਾਂ ਨੂੰ ਜ਼ੋਰ ਦੇ ਕੇ ਕਿਹਾ ਗਿਆ ਕਿ ਪੱਤਰਕਾਰਾਂ ਦੀ ਰਾਖੀ ਲਈ ਕਾਨੂੰਨ ਬਣਾਏ ਜਾਣ। ਭਾਰਤੀ ਰੇਲਵੇ ਵੱਲੋਂ ਕੋਰੋਨਾ ਕਾਲ ਦੌਰਾਨ ਪੱਤਰਕਾਰਾਂ ਲਈ ਰਿਆਇਤੀ ਸਫ਼ਰ ਦੀ ਸਹੂਲਤ ਬੰਦ ਕਰ ਦਿੱਤੀ ਗਈ ਸੀ,ਇਸ ਸਹੂਲਤ ਨੂੰ ਮੁੜ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ। ਯੂਨੀਅਨ ਨੇ ਪ੍ਰਿੰਟ ਮੀਡੀਆ ਦੇ ਨਾਲ ਹੀ ਇਲੈਕਟ੍ਰਾਨਿਕਸ ਮੀਡੀਆ ਅਤੇ ਸੋਸ਼ਲ ਮੀਡੀਆ ਨੂੰ ਪ੍ਰਤੀਨਿਧਤਾ ਦੇਣ ਲਈ ਪ੍ਰੈੱਸ ਕੌਂਸਲ ਆਫ਼ ਇੰਡੀਆ ਦੀ ਥਾਂ ਕੌਮੀ ਮੀਡੀਆ ਕੌਂਸਲ ਦੇ ਗਠਨ ਦੀ ਵੀ ਮੰਗ ਕੀਤੀ ਹੈ।
ਉਹਨਾਂ ਦੱਸਿਆ ਕਿ ਸਾਥੀ ਬਲਵਿੰਦਰ ਜੰਮੂ ਅਤੇ ਡੀ.ਸੋਮਾਸੁੰਦਰ ਕ੍ਰਮਵਾਰ ਇੰਡੀਅਨ ਜਰਨਲਿਸਟ ਯੂਨੀਅਨ ਦੇ ਨਿਰਵਿਰੋਧ ਕੌਮੀ ਪ੍ਰਧਾਨ ਅਤੇ ਸਕੱਤਰ ਜਨਰਲ ਚੁਣੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਯੂਨੀਅਨ ਦੀ ਕੌਮੀ ਕੌਂਸਲ ਲਈ 150 ਮੈਂਬਰਾਂ ਦੀ ਚੋਣ ਕੀਤੀ ਗਈ ਹੈ। ਜਿਸ ਵਿੱਚ ਪੰਜਾਬ ਦੇ ਚਾਰ ਸਾਥੀਆਂ ਨੂੰ ਵੀ ਥਾਂ ਮਿਲੀ ਹੈ, ਜਿਸ ਵਿੱਚ ਮੇਰੇ ਤੋਂ ਇਲਾਵਾ, ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸ੍ਰੀ ਭੂਸ਼ਨ ਸੂਦ ਅਤੇ ਬਠਿੰਡਾ ਤੋਂ ਸ੍ਰੀ ਸੁਖਨੈਬ ਸਿੰਘ ਸਿੱਧੂ ਚੁਣੇ ਗਏ ਹਨ, ਜਦਕਿ ਇਕ ਸੀਟ ਬਾਅਦ ਵਿਚ ਭਰੀ ਜਾਵੇਗੀ। ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ ਜਨਵਰੀ ਦੇ ਆਖ਼ਰੀ ਹਫ਼ਤੇ ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿੱਚ ਹੋਣ ਵਾਲੀ ਕੌਮੀ ਕਾਨਫ਼ਰੰਸ ਵਿੱਚ ਨਵੇਂ ਚੁਣੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ, ਕੌਮੀ ਸਕੱਤਰ ਜਨਰਲ ਡੀ.ਸੋਮਾਸੁੰਦਰ ਸਮੇਤ ਦੇਸ਼ ਭਰ ਵਿੱਚੋਂ ਚੁਣੇ ਗਏ ਕੌਮੀ ਕੌਂਸਲ ਮੈਂਬਰ ਆਪਣਾ ਕਾਰਜ ਭਾਰ ਸੰਭਾਲਣਗੇ ਅਤੇ ਦੇਸ਼ ਭਰ ਦੇ ਪੱਤਰਕਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੌਮੀ ਪੱਧਰ ‘ਤੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ।

Tags: Latest Punjab newsPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

by Navjot
November 15, 2026
0

  ਢਾਕਾ, 15 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ)...

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) ਅੱਜ ਪੰਜਾਬ ਦੀ ਸਿਆਸਤ ਵਿੱਚ ਇੱਕ ਸਿਆਸੀ ਘਟਨਾਕ੍ਰਮ ਦੇਖਣ ਨੂੰ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

by Navjot
November 15, 2026
0

  ਆਈਜ਼ੌਲ, 15 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮਿਜ਼ੋਰਮ ਦੇ ਕੇਲਸਿਹਿ (Kelsih) ਵਿਖੇ 'ਰੋਪੁਇਲਿਆਨੀ...

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

by Navjot
November 15, 2026
0

  ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ) - 'ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ' (CAQM) ਵੱਲੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਅਨੁਸਾਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

by Navjot
November 15, 2026
0

  ਢਾਕਾ, 15 ਨਵੰਬਰ (ਵਿਸ਼ਵ ਵਾਰਤਾ) - ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ, ਐਤਵਾਰ ਸਵੇਰੇ 8 ਵਜੇ (ਸਥਾਨਕ ਸਮੇਂ)...

Most Popular

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
2 days ago
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 