BREAKING NEWS : ਦਿੱਲੀ ਚੋਣਾਂ ਵਿਚਾਲੇ ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ
7 ਸਾਲਾਂ ਬਾਅਦ ਮੁੜ ਜਾਵੇਗਾ ਸਿਰਸਾ
ਚੰਡੀਗੜ੍ਹ, 28ਜਨਵਰੀ(ਵਿਸ਼ਵ ਵਾਰਤਾ) ਸਿਰਸਾ ਡੇਰਾ ਮੁਖੀ ਰਾਮ ਰਹੀਮ ਜੋ ਕਿ ਜਿਨਸੀ ਸ਼ੋਸ਼ਣ ਅਤੇ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਹੈ, ਨੂੰ ਹਰਿਆਣਾ ਸਰਕਾਰ ਨੇ ਫਿਰ ਤੋਂ ਪੈਰੋਲ ਦੇ ਦਿੱਤੀ ਹੈ। ਪੈਰੋਲ ਮਿਲਣ ਤੋਂ ਬਾਅਦ ਉਹ 2017 ਤੋਂ ਬਾਅਦ ਮੁੜ ਸਿਰਸਾ ਜਾ ਰਿਹਾ ਹੈ। ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਇੱਕ ਵਾਰ ਫਿਰ ਰਾਮ ਰਹੀਮ ਨੂੰ ਪੈਰੋਲ ਦਿੱਤੀ ਹੈ। ਜ਼ਿਕਰਯੋਗ ਹੈ ਕਿ ਰਾਮ ਰਹੀਮ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ ਅਤੇ ਜਿਨਸੀ ਸ਼ੋਸ਼ਣ ਅਤੇ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਹੈ। ਅੱਜ ਮੰਗਲਵਾਰ ਨੂੰ ਗੁਰਮੀਤ ਰਾਮ ਰਹੀਮ ਸਖ਼ਤ ਸੁਰੱਖਿਆ ਵਿਚਕਾਰ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ। ਹਾਲਾਂਕਿ, ਇਸ ਵਾਰ ਰਾਮ ਰਹੀਮ ਬਾਗਪਤ ਨਹੀਂ, ਸਗੋਂ ਸਿਰਸਾ ਡੇਰੇ ਜਾ ਰਿਹਾ ਹੈ। ਸਜ਼ਾ ਹੋਣ ਤੋਂ ਬਾਅਦ ਉਹ ਅੱਜ ਪਹਿਲੀ ਵਾਰ ਸਿਰਸਾ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/