BREAKING NEWS : ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ
ਚੰਡੀਗੜ੍ਹ, 14ਅਪ੍ਰੈਲ(ਵਿਸ਼ਵ ਵਾਰਤਾ) BREAKING NEWS : ਬਾਲੀਵੁੱਡ ਅਦਾਕਾਰ ਸਲਮਾਨ ਖਾਨ (Salman Khan) ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
ਮਿਲੀ ਜਾਣਕਾਰੀ ਅਨੁਸਾਰ ਮੁੰਬਈ ਦੇ ਵਰਲੀ ਵਿੱਚ ਟਰਾਂਸਪੋਰਟ ਵਿਭਾਗ ਦੇ ਵਟ੍ਹਸਐਪ ਨੰਬਰ ‘ਤੇ ਇੱਕ ਅਣਪਛਾਤੇ ਵਿਅਕਤੀ ਨੇ ਸਲਮਾਨ ਖਾਨ ਦੇ ਘਰ ਵਿੱਚ ਵੜਨ, ਉਸ ਨੂੰ ਮਾਰਨ ਤੇ ਉਸ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੰਬਈ ਦੀ ਵਰਲੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਸ਼ਿਕਾਇਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੌਰਤਲਬ ਹੈ ਕਿ ਪਿਛਲੇ ਸਾਲ 14 ਅਪ੍ਰੈਲ ਨੂੰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਵਿੱਚ ਗੋਲੀਬਾਰੀ ਹੋਈ ਸੀ। ਇਸ ਹਮਲੇ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/