Breaking News : ਧੁੰਦ ਕਾਰਨ ਵਾਪਰਿਆ ਸੜਕ ਹਾਦਸਾ ; ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ
ਚੰਡੀਗੜ੍ਹ, 10ਜਨਵਰੀ(ਵਿਸ਼ਵ ਵਾਰਤਾ) ਸੂਬੇ ਵਿੱਚ ਸੰਘਣੀ ਧੁੰਦ ਪੈ ਰਹੀ ਹੈ ਜਿਸ ਕਾਰਨ ਕਈ ਥਾਵਾਂ ‘ਤੇ ਭਿਆਨਕ ਹਾਦਸੇ ਵਾਪਰ ਰਹੇ ਹਨ। ਅੱਜ ਜ਼ਿਲ੍ਹਾ ਸੰਗਰੂਰ ਤੋਂ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਥੇ ਪਿੰਡ ਬਹਾਦਰਪੁਰ ਨਜ਼ਦੀਕ ਪੀਆਰਟੀਸੀ ਦੀ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ ਹੋ ਗਈ।
ਹਾਦਸੇ ਵਿਚ ਕੰਡਕਟਰ ਦੀ ਮੌਤ ਹੋ ਗਈ ਜਦਕਿ 11 ਲੋਕ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੀ ਮਦਦ ਨਾਲ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਬੱਸ ਸੰਗਰੂਰ ਤੋਂ ਬਰਨਾਲੇ ਵੱਲ ਜਾ ਰਹੀ ਸੀ ਤੇ ਸੰਘਣੀ ਧੁੰਦ ਕਾਰਨ ਬੱਸ ਤੇ ਇੱਟਾਂ ਵਾਲੀ ਟਰਾਲੀ ਵਿਚਾਲੇ ਟੱਕਰ ਹੋ ਗਈ। ਹਾਦਸੇ ਵਿਚ ਬੱਸ ਦੇ ਕੰਡਕਟਰ ਦੀ ਮੌਤ ਹੋ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/