BREAKING NEWS : ਸੱਤਪਾਲ ਸਿੰਘ ਮੂਲੇਵਾਲਾ ਨੂੰ ਕਾਂਗਰਸ ਕਿਸਾਨ ਸੈੱਲ ਦੇ ਅਹੁਦਿਆਂ ਤੋਂ ਹਟਾਇਆ
ਮਾਨਸਾ, 13 ਮਾਰਚ (ਵਿਸ਼ਵ ਵਾਰਤਾ);- ਕਾਂਗਰਸੀ ਆਗੂ ਸੱਤਪਾਲ ਸਿੰਘ ਮੂਲੇਵਾਲਾ ਨੂੰ ਕਾਂਗਰਸ ਕਿਸਾਨ ਸੈੱਲ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਸੈੱਲ ਦੇ ਚੇਅਰਮੈਨ ਕਿਰਨਜੀਤ ਸਿੰਘ ਸੰਧੂ ਨੇ ਇੱਕ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਸੱਤਪਾਲ ਸਿੰਘ ਮੂਲੇਵਾਲਾ ਦੀ ਕਿਸਾਨ ਕਾਂਗਰਸ ਸੈੱਲ ਦੇ ਸੀਨੀਅਰ ਆਗੂਆਂ ਖਿਲਾਫ਼ ਬੇਲੋੜੀ ਬਿਆਨਬਾਜ਼ੀ ਅਤੇ ਭੱਦੀ ਸ਼ਬਦਾਵਲੀ ਵਰਤਣ ਦੀ ਵੀਡੀਓ ਵੇਖੀ ਗਈ ਹੈ, ਜਦੋ ਪਾਰਟੀ ਸੰਵਿਧਾਨ ਮੁਤਾਬਕ ਗਲਤ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀ-ਵਿਧੀਆਂ ਪਾਰਟੀ ਨੂੰ ਕਮਜ਼ੋਰ ਕਰਦੀਆਂ ਹਨ ਅਤੇ ਪਾਰਟੀ ਦੇ ਵਰਕਰਾਂ ਦੇ ਮਨਾਂ ਨੂੰ ਠੇਸ ਪਹੁੰਚਦੀ ਹੈ।
ਸ੍ਰੀ ਸੰਧੂ ਨੇ ਸੱਤਪਾਲ ਸਿੰਘ ਮੂਲੇਵਾਲਾ ਨੂੰ ਇੱਕ ਪੱਤਰ ਜਾਰੀ ਕਰਕੇ ਕਿਸਾਨ ਕਾਂਗਰਸ ਪੰਜਾਬ ਸੈੱਲ ਦੇ ਸਾਰੇ ਅਹੁਦਿਆਂ ਤੋਂ ਬਰਖਾਸਤ ਕਰਨ ਦੀ ਸੂਚਨਾ ਦਿੱਤੀ ਹੈ।
ਉਧਰ ਸੱਤਪਾਲ ਸਿੰਘ ਮੂਲੇਵਾਲਾ ਨੇ ਕਿਹਾ ਕਿ ਉਹ ਕਿਸਾਨ ਕਾਂਗਰਸ ਦੇ ਜ਼ਿਲ੍ਹੇ ਦੇ ਅਹੁਦੇ ਪਹਿਲਾਂ ਹੀ ਛੱਡ ਚੁੱਕੇ ਹਨ। ਉਹ ਪਾਰਟੀ ਅੰਦਰ ਬਣੇ ਹੋਏ ਹਨ।
ਇਥੇ ਜ਼ਿਕਰਯੋਗ ਹੈ ਕਿ ਮੂਲੇਵਾਲਾ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਵੀ ਲੜ ਚੁੱਕੇ ਹਨ ਅਤੇ ਹੁਣ ਵੀ ਟਿਕਟ ਦੇ ਦਾਅਵਾਦਾਰਾਂ ਵਿਚੋਂ ਇੱਕ ਹਨ।























