Breaking News : SGPC ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਸਪੱਸ਼ਟੀਕਰਨ
ਰੋਮਾਂ ਦੀ ਬੇਅਦਬੀ ਅਤੇ ਧੀ ਦੇ ਕਤਲ ਮਾਮਲੇ’ ‘ਚ ਮੰਗਿਆ ਗਿਆ ਸੀ ਸਪੱਸ਼ਟੀਕਰਨ
ਚੰਡੀਗੜ੍ਹ, 2ਅਕਤੂਬਰ(ਵਿਸ਼ਵ ਵਾਰਤਾ) -SGPC ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰਪ੍ਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਰੋਮ ਕਤਲ (ਕੇਸਾਂ ਦੀ ਬੇਅਦਬੀ) ਅਤੇ ਬੇਟੀ ਦੇ ਕਤਲ ‘ਤੇ ਸਪੱਸ਼ਟੀਕਰਨ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਬੀਬੀ ਜਗੀਰ ਕੌਰ ਨੂੰ ਭੇਜੇ ਪੱਤਰ ਵਿੱਚ ਦੱਸਿਆ ਗਿਆ ਸੀ ਕਿ ਉਨ੍ਹਾਂ ਵਿਰੁੱਧ ਕਈ ਸ਼ਿਕਾਇਤਾਂ ਮਿਲੀਆਂ ਹਨ। ਜਿਸ ਵਿੱਚ ਉਨ੍ਹਾਂ ‘ਤੇ ਆਪਣੇ ਰੋਮ ਕਤਲ ਕਰਨ (ਕੇਸਾਂ ਦੀ ਬੇਅਦਬੀ) ਅਤੇ ਆਪਣੀ ਧੀ ਦੇ ਕਤਲ ਦੇ ਦੋਸ਼ ਵੀ ਹਨ। ਇਸ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।
Breaking News : ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਵੱਲੋਂ ਬੀਬੀ ਜਗੀਰ ਕੌਰ ਤਲਬ