Breaking News : ਸਰਕਾਰ ਦੀ ਸਖ਼ਤੀ ਮਗਰੋਂ ਤਹਿਸੀਲਦਾਰਾਂ ਵੱਲੋਂ ਹੜਤਾਲ ਖ਼ਤਮ ਕਰਨ ਦਾ ਐਲਾਨ
ਚੰਡੀਗੜ੍ਹ, 5ਮਾਰਚ(ਵਿਸ਼ਵ ਵਾਰਤਾ) Breaking News : ਪੰਜਾਬ ਸਰਕਾਰ ਦੀ ਸਖ਼ਤੀ ਤੋਂ ਬਾਅਦ, ਤਹਿਸੀਲਦਾਰਾਂ ਨੇ ਆਖਰਕਾਰ ਆਪਣੀ ਹੜਤਾਲ ਵਾਪਸ ਲੈ ਲਈ ਹੈ। ਤਹਿਸੀਲਦਾਰਾਂ ਨੇ ਬਿਨਾਂ ਕਿਸੇ ਸ਼ਰਤ ਦੇ ਕੰਮ ‘ਤੇ ਵਾਪਸ ਪਰਤਣ ਦਾ ਐਲਾਨ ਕੀਤਾ ਹੈ। ਇਸ ਦੌਰਾਨ ਤਹਿਸੀਲਦਾਰ ਐਸੋਸੀਏਸ਼ਨ ਦੇ ਇੱਕ ਨੁਮਾਇੰਦੇ ਨੇ ਦੱਸਿਆ ਕਿ ਓਹਨਾਂ ਵੱਲੋਂ ਕਿਸਾਨਾਂ ਦੇ ਧਰਨੇ ਅਤੇ ਪੰਜਾਬ ਦੇ ਲਾ ਅਤੇ ਆਰਡਰ ਨੂੰ ਦੇਖਦੇ ਹੋਏ ਬਿਨ੍ਹਾਂ ਸ਼ਰਤ ਹੜਤਾਲ ਵਾਪਿਸ ਲੈਣ ਦਾ ਫੈਸਲਾ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਅੱਜ ਸਰਕਾਰ ਵੱਲੋਂ ਦੁਪਹਿਰ ਵੇਲੇ 235 ਮਾਲ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਇਨ੍ਹਾਂ ਵਿੱਚ 58 ਤਹਿਸੀਲਦਾਰ ਸ਼ਾਮਲ ਸਨ, ਜਦੋਂ ਕਿ 177 ਨਾਇਬ ਤਹਿਸੀਲਦਾਰ ਸਨ।
PUNJAB : ਮਾਲ ਅਧਿਕਾਰੀਆਂ ਦੀ ਸਮੂਹਿਕ ਛੁੱਟੀ ਵਿਚਾਲੇ ਪੰਜਾਬ ਸਰਕਾਰ ਨੇ 176 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ
BREAKING NEWS : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਨੇ 58 ਤਹਿਸੀਲਦਾਰਾਂ ਦਾ ਕੀਤਾ ਤਬਾਦਲਾ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/