• Latest
  • Trending
Breaking News: ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

Breaking News: ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

2 years ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

10 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

48 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

54 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

1 hour ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

12 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

12 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

13 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

13 hours ago
Hindi News
English News
Friday, November 13, 2026
No Result
View All Result
22 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ

February 26, 2025
in ਖਬਰਾਂ, ਪੰਜਾਬ

— ਜਾਂਚ ਮੁਤਾਬਕ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਤਬਦੀਲ: ਏ.ਸੀ.ਐਸ. ਅਨੁਰਾਗ ਵਰਮਾ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਜਵਾਬਦੇਹੀ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਦੁਹਰਾਈ

— ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਭ੍ਰਿਸ਼ਟਾਚਾਰ ਅਤੇ ਜ਼ਮੀਨ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਵਿਰੁੱਧ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਚੇਤਾਵਨੀ ਜਾਰੀ

—ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਅਤੇ ਪਾਰਦਰਸ਼ਤਾ ਵਧਾਉਣ ਲਈ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ ਦਫਤਰਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਕੀਤੇ ਲਾਜ਼ਮੀ

ਚੰਡੀਗੜ੍ਹ, 26 ਫਰਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ’ ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਕਮ ਵਿੱਤ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਕਰਨ ਲਈ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ।

ਨਾਇਬ ਤਹਿਸੀਲਦਾਰ ਧੂਤ ਵਿਰੁੱਧ ਇਹ ਕਾਰਵਾਈ ਇੱਕ ਵਿਆਪਕ ਜਾਂਚ, ਜਿਸ ਵਿੱਚ ਉਸ ਨੂੰ ਪੰਜਾਬ ਵਿਲੇਜ ਕਾਮਨ ਲੈਂਡਜ਼ ਐਕਟ, 1961 ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਸੀ, ਉਪਰੰਤ ਕੀਤੀ ਗਈ ਹੈ। ਇਸ ਵਿਆਪਕ ਜਾਂਚ ਤੋਂ ਪਤਾ ਲੱਗਾ ਕਿ ਨਾਇਬ ਤਹਿਸੀਲਦਾਰ ਧੂਤ ਨੇ ਪਿੰਡ ਮਾਜਰੀ, ਐਸ.ਏ.ਐਸ. ਨਗਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਆਪਣੀ ਤਾਇਨਾਤੀ ਦੌਰਾਨ 28 ਸਤੰਬਰ, 2016 ਨੂੰ ਇੰਤਕਾਲ ਨੰਬਰ 1767 ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਵਿੱਚ ਖਰੜ ਤਹਿਸੀਲ ਦੇ ਪਿੰਡ ਸਿਉਂਕ ਦੀ 10,365 ਕਨਾਲ ਅਤੇ 19 ਮਰਲੇ ਸ਼ਾਮਲਾਤ ਜ਼ਮੀਨ ਦੀ ਮਲਕੀਅਤ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕਰ ਦਿੱਤੀ ਗਈ ਸੀ।

ਜਾਂਚ ਦੌਰਾਨ ਪਤਾ ਲੱਗਾ ਕਿ ਇਹ ਇੰਤਕਾਲ ਪੰਜਾਬ ਸਰਕਾਰ ਦੇ ਮਾਲ ਵਿਭਾਗ ਵੱਲੋਂ ਜਾਰੀ ਸਪੱਸ਼ਟ ਹਦਾਇਤਾਂ ਅਤੇ ਜਗਪਾਲ ਸਿੰਘ ਬਨਾਮ ਪੰਜਾਬ ਕੇਸ (2011) ਵਿੱਚ ਸੁਪਰੀਮ ਕੋਰਟ ਵੱਲੋਂ ਜਾਰੀ ਫੈਸਲੇ ਜਿਸ ਤਹਿਤ ਸ਼ਾਮਲਾਟ ਜ਼ਮੀਨ ਨੂੰ ਪ੍ਰਾਈਵੇਟ ਧਿਰਾਂ ਦੇ ਨਾਂ ‘ਤੇ ਤਬਦੀਲ ਕਰਨ ਜਾਂ ਇੰਤਕਾਲ ਕਰਨ ‘ਤੇ ਪਾਬੰਦੀ ਲਗਾਈ ਗਈ ਸੀ, ਨੂੰ ਅਣਗੌਲਿਆਂ ਕਰਦਿਆਂ ਕੀਤਾ ਗਿਆ ਸੀ।

ਸੇਵਾਮੁਕਤ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਆਰ. ਬਾਂਸਲ ਵੱਲੋਂ ਪੇਸ਼ ਕੀਤੀ ਗਈ ਜਾਂਚ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਧੂਤ ਨੇ ਨਾ ਸਿਰਫ਼ ਗੈਰ-ਕਾਨੂੰਨੀ ਤੌਰ ‘ਤੇ ਇੰਤਕਾਲ ਨੂੰ ਮਨਜ਼ੂਰੀ ਦਿੱਤੀ ਸੀ, ਸਗੋਂ ਖੇਵਟਦਾਰਾਂ/ਕਬਜ਼ਾਧਾਰਕਾਂ ਦੇ ਹਿੱਸਿਆਂ ਨੂੰ ਬਿਨਾਂ ਸਹੀ ਤਸਦੀਕ ਦੇ ਵਧਾ ਜਾਂ ਘਟਾ ਕੇ ਘਪਲੇਬਾਜ਼ੀ ਵੀ ਕੀਤੀ ਸੀ। ਕੁਝ ਮਾਮਲਿਆਂ ਵਿੱਚ, ਅਜਿਹੇ ਵਿਅਕਤੀਆਂ ਨੂੰ ਵੀ ਸ਼ੇਅਰਧਾਰਕਾਂ ਵਜੋਂ ਸ਼ਾਮਲ ਕੀਤਾ ਗਿਆ ਸੀ ਜਿਹਨਾਂ ਦਾ ਜ਼ਮੀਨ ‘ਤੇ ਕੋਈ ਜਾਇਜ਼ ਦਾਅਵਾ ਨਹੀਂ ਸੀ।

ਧੂਤ ਦੀਆਂ ਇਹਨਾਂ ਕਾਰਵਾਈਆਂ ਨੂੰ “ਸੌੜੀ ਨੀਅਤ” ਦੱਸਦਿਆਂ ਐਫ.ਸੀ.ਆਰ. ਅਨੁਰਾਗ ਵਰਮਾ ਨੇ ਦਸਤਖਤ ਕੀਤੇ ਬਰਖਾਸਤਗੀ ਦੇ ਹੁਕਮਾਂ ਵਿੱਚ ਕਿਹਾ, “ਅਜਿਹੀਆਂ ਕਾਰਵਾਈਆਂ ਵਿਰੁੱਧ ਸਰਕਾਰ ਵੱਲੋਂ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਇਸ ਲਈ ਉਕਤ ਤੱਥਾਂ ਅਤੇ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ, ਮੈਂ, ਸਮਰੱਥ ਅਧਿਕਾਰੀ ਹੋਣ ਦੇ ਨਾਤੇ, ਨਾਇਬ ਤਹਿਸੀਲਦਾਰ (ਮੁਅੱਤਲ) ਵਰਿੰਦਰਪਾਲ ਸਿੰਘ ਧੂਤ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਉਪਨਿਯਮ 5 ਤਹਿਤ ਸਰਕਾਰੀ ਨੌਕਰੀ ਤੋਂ ਬਰਖਾਸਤ ਕਰਨ ਦਾ ਫੈਸਲਾ ਕਰਦਾ ਹਾਂ ਅਤੇ ਹੁਕਮ ਦਿੰਦਾ ਹਾਂ।”

ਇਹ ਕਾਰਵਾਈ ਏ.ਸੀ.ਐਸ. ਕਮ ਐਫ.ਸੀ.ਆਰ. ਅਨੁਰਾਗ ਵਰਮਾ ਵੱਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ (ਡੀ.ਸੀਜ਼) ਨੂੰ ਭ੍ਰਿਸ਼ਟਾਚਾਰ ਅਤੇ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀ) ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਵਿਰੁੱਧ ਸਖ਼ਤ ਚੇਤਾਵਨੀ ਜਾਰੀ ਕਰਨ ਉਪਰੰਤ ਅਮਲ ਵਿੱਚ ਲਿਆਂਦੀ ਗਈ ਹੈ। ਇਹ ਚੇਤਾਵਨੀ ਨਵੰਬਰ 2024 ਵਿੱਚ ਜਾਰੀ ਕੀਤੇ ਗਏ ਸਰਕਾਰੀ ਨੋਟੀਫਿਕੇਸ਼ਨ ਦੇ ਬਾਵਜੂਦ, ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਨਾਂ ਐਨ.ਓ.ਸੀ. ਵਾਲੇ ਪਲਾਟਾਂ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਅਤੇ ਭ੍ਰਿਸ਼ਟਾਚਾਰ ਦੀਆਂ ਰਿਪੋਰਟਾਂ ਸਾਹਮਣੇ ਆਉਣ ਉਪਰੰਤ ਜਾਰੀ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਏ.ਸੀ.ਐਸ. ਕਮ ਐਫ.ਸੀ.ਆਰ. ਅਨੁਰਾਗ ਵਰਮਾ ਨੇ ਤਹਿਸੀਲਦਾਰ ਰਣਜੀਤ ਸਿੰਘ ਨੂੰ ਲੁਧਿਆਣਾ ਪੂਰਬੀ ਤਹਿਸੀਲ ਦਫ਼ਤਰ ਵਿੱਚ ਬੈਠ ਕੇ ਜਗਰਾਉਂ ਵਿੱਚ ਜਾਇਦਾਦ ਸਬੰਧੀ ਦਸਤਾਵੇਜ਼ਾਂ ਨੂੰ ਧੋਖਾਧੜੀ ਨਾਲ ਰਜਿਸਟਰ ਕਰਨ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਸੀ। ਰਿਪੋਰਟ ਮੁਤਾਬਕ ਰਣਜੀਤ ਸਿੰਘ ਨੇ ਸ਼ਾਮ 5.12 ਵਜੇ ਜਗਰਾਉਂ ਵਿੱਚ ਦਸਤਾਵੇਜ਼ ਰਜਿਸਟਰ ਕੀਤੇ ਅਤੇ ਚਾਰ ਮਿੰਟਾਂ ਦੇ ਅੰਦਰ, ਸ਼ਾਮ 5.16 ਵਜੇ ਲੁਧਿਆਣਾ ਪੂਰਬ ਵਿੱਚ ਇੱਕ ਹੋਰ ਦਸਤਾਵੇਜ਼ ਰਜਿਸਟਰ ਕੀਤਾ, ਜੋ ਕਿ ਮਨੁੱਖੀ ਤੌਰ ‘ਤੇ ਸੰਭਵ ਨਹੀਂ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਕਾਨੂੰਨੀ ਤੇ ਪ੍ਰਸ਼ਾਸਕੀ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਐਫ.ਸੀ.ਆਰ. ਅਨੁਰਾਗ ਵਰਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਜਾਂ ਕਿਸੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆਂ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਤਕਨੀਕੀ ਉਪਾਵਾਂ ਰਾਹੀਂ ਪਾਰਦਰਸ਼ਤਾ ਵਧਾਉਣ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਚੁੱਕਦਿਆਂ, ਏ.ਸੀ.ਐਸ.-ਕਮ-ਐਫ.ਸੀ.ਆਰ. ਨੇ ਸੂਬੇ ਭਰ ਦੇ ਹਰੇਕ ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਦਫਤਰ ਵਿੱਚ ਚਾਰ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸੀ.ਸੀ.ਟੀ.ਵੀ. ਫੀਡ ਦਾ ਕੰਟਰੋਲ ਆਪਣੇ ਹੱਥ ਵਿੱਚ ਲੈਣ ਅਤੇ ਸਮੇਂ-ਸਮੇਂ ‘ਤੇ ਲਾਈਵ ਫੁਟੇਜ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਆਪਣੇ ਦਫਤਰਾਂ ਵਿੱਚ ਮੌਜੂਦ ਹਨ ਅਤੇ ਨਾਗਰਿਕਾਂ ਨੂੰ ਆਪਣਾ ਕੰਮ ਕਰਵਾਉਣ ਵਿੱਚ ਬੇਲੋੜੀ ਦੇਰੀ ਜਾਂ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

Most Popular

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ ਅਲੀਸ਼ੇਰ ਵਿਖੇ ਵਾਪਰੇ ਸੜਕ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ

by Navjot
4 weeks ago
0

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)ਅੱਜ ਲਹਿਰਾਗਾਗਾ-ਜਾਖਲ ਸੜਕ ‘ਤੇ ਇੱਕ ਭਿਆਨਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 