Breaking News : ਗੁਰਦਾਸਪੁਰ ਪੁਲਿਸ ਚੌਂਕੀ ਤੇ ਗ੍ਰਨੇਡ ਅਟੈਕ ਮਾਮਲੇ ‘ਚ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ
ਮੁਕਾਬਲੇ ‘ਚ ਤਿੰਨ ਅੱਤਵਾਦੀ ਢੇਰ
ਚੰਡੀਗੜ੍ਹ,23ਦਸੰਬਰ(ਵਿਸ਼ਵ ਵਾਰਤਾ) ਯੂਪੀ ਦੇ ਪੀਲੀਭੀਤ ਵਿੱਚ ਇੱਕ ਮੁਕਾਬਲੇ ਵਿੱਚ 3 ਖਾਲਿਸਤਾਨੀ ਅੱਤਵਾਦੀ ਮਾਰੇ ਗਏ। ਪੀਲੀਭੀਤ ਪੁਲਿਸ ਅਤੇ ਪੰਜਾਬ ਪੁਲਿਸ ਨੇ ਅੱਜ ਸੋਮਵਾਰ ਤੜਕੇ ਇਹ ਵੱਡੀ ਕਾਰਵਾਈ ਕੀਤੀ। ਮਾਰੇ ਗਏ ਸਾਰੇ ਅੱਤਵਾਦੀ ਖਾਲਿਸਤਾਨੀ ਕਮਾਂਡੋ ਫੋਰਸ ਦੇ ਦੱਸੇ ਜਾਂਦੇ ਹਨ। ਇਹਨਾਂ ਤਿੰਨਾਂ ਨੇ ਗੁਰਦਾਸਪੁਰ ਜ਼ਿਲ੍ਹੇ ‘ਚ ਇਕ ਪੁਲਿਸ ਚੌਕੀ ‘ਤੇ ਗ੍ਰਨੇਡ ਨਾਲ ਹਮਲਾ ਕੀਤਾ ਸੀ।
ਮਾਰੇ ਗਏ ਅੱਤਵਾਦੀਆਂ ਕੋਲੋਂ ਦੋ ਏਕੇ-47 ਰਾਈਫਲਾਂ, ਦੋ ਗਲੋਕ ਪਿਸਤੌਲ ਅਤੇ ਵੱਡੀ ਮਾਤਰਾ ਵਿਚ ਕਾਰਤੂਸ ਬਰਾਮਦ ਹੋਏ ਹਨ। ਇਹ ਮੁਕਾਬਲਾ ਪੀਲੀਭੀਤ ਦੇ ਪੂਰਨਪੁਰ ਕੋਤਵਾਲੀ ਇਲਾਕੇ ‘ਚ ਹੋਇਆ। ਮਾਰੇ ਗਏ ਅੱਤਵਾਦੀ ਗੁਰਦਾਸਪੁਰ ਨਿਵਾਸੀ ਗੁਰਵਿੰਦਰ ਸਿੰਘ, ਵਰਿੰਦਰ ਸਿੰਘ ਉਰਫ ਰਵੀ ਅਤੇ ਜਸਪ੍ਰੀਤ ਸਿੰਘ ਉਰਫ ਪ੍ਰਤਾਪ ਸਿੰਘ ਹਨ। ਮੁਕਾਬਲੇ ਵਿੱਚ ਗੋਲੀ ਲੱਗਣ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਪੂਰਨਪੁਰ ਸੀਐਚਸੀ ਲਿਆਂਦਾ ਗਿਆ। ਉੱਥੇ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਦਿੱਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/