BREAKING NEWS : ਅੰਮ੍ਰਿਤਪਾਲ ਦੇ ਇਕ ਹੋਰ ਸਾਥੀ ਤੋਂ ਹਟਿਆ NSA ; ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਵੇਗੀ ਪੰਜਾਬ ਪੁਲਿਸ
ਚੰਡੀਗੜ੍ਹ, 25ਮਾਰਚ(ਵਿਸ਼ਵ ਵਾਰਤਾ) BREAKING NEWS : ਖਡੁਰ ਸਾਹਿਬ ਤੋਂ MP ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਇਕ ਹੋਰ ਸਾਥੀ ਤੋਂ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਹਟਾ ਦਿੱਤਾ ਗਿਆ ਹੈ।
ਅੰਮ੍ਰਿਤਪਾਲ ਸਿੰਘ (Amritpal Singh) ਦੇ ਸਾਥੀ ਵਿਰੇਂਦਰ ਸਿੰਘ ਫੌਜੀ ਉਤੇ ਲੱਗੇ ਐਨਐਸਏ ਦੀ ਮਿਆਦ ਖਤਮ ਹੋ ਗਈ ਹੈ। ਇਸ ਤੋਂ ਬਾਅਦ ਉਸ ਨੂੰ ਹੁਣ ਪੰਜਾਬ ਲਿਆਂਦਾ ਜਾਵੇਗਾ। ਵੀਰੇਂਦਰ ਸਿੰਘ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀ ਮਿਆਦ ਖਤਮ ਹੋਣ ਤੋਂ ਬਾਅਦ ਅਜਨਾਲਾ ਪੁਲਿਸ ਦੀ ਇੱਕ ਟੀਮ ਉਸਨੂੰ ਲੈਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚ ਗਈ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ (Amritpal Singh) ਦੇ 7 ਸਾਥੀਆਂ ਤੋਂ ਪਹਿਲਾਂ ਹੀ ਐਨਐਸਏ ਹਟਾ ਦਿੱਤਾ ਗਿਆ ਹੈ, ਜਿੰਨਾਂ ਨੂੰ ਅਸਾਮ ਤੋਂ ਪੰਜਾਬ ਲਿਆਂਦਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/