Breaking: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ !
ਚੰਡੀਗੜ੍ਹ, 3 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਦੀ ਸਭ ਤੋਂ ਵੱਡੀ ਨਿੱਜੀ ਈਂਧਨ ਰਿਟੇਲਰ ਕੰਪਨੀ ਨਾਇਰਾ ਐਨਰਜੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਨਵੇਂ ਰੇਟ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
ਨਾਇਰਾ ਐਨਰਜੀ ਨੇ ਪੈਟਰੋਲ ਦੀ ਕੀਮਤ ਵਿੱਚ 5 ਰੁਪਏ ਪ੍ਰਤੀ ਲੀਟਰ, ਜਦਕਿ ਡੀਜ਼ਲ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਕੰਪਨੀ ਦੇ ਦੇਸ਼ ਭਰ ਵਿੱਚ ਕਰੀਬ 7,108 ਪੈਟਰੋਲ ਪੰਪ ਹਨ।
ਸੂਤਰਾਂ ਮੁਤਾਬਕ, ਨਵੀਆਂ ਕੀਮਤਾਂ ਸ਼ਨਿਚਰਵਾਰ ਸਵੇਰ ਹੀ ਤੋਂ ਲਾਗੂ ਹੋ ਗਈਆਂ ਹਨ। ਇਹ ਵਾਧਾ ਮੁੱਖ ਤੌਰ ‘ਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਅਤੇ ਰਿਫਾਈਨ ਕੀਤੇ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ ਵਿੱਚ ਆਏ ਉਛਾਲ ਕਾਰਨ ਹੋਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























