Breaking: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਅਹੁਦਾ
ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਪੰਜਾਬ ਭਾਜਪਾ ਦੇ ਨਵੇਂ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ‘ਤੇ ਇੱਕ ਸਮਾਗਮ ਕਰਵਾਇਆ ਗਿਆ ਅਤੇ ਅਰਦਾਸ ਕਰਵਾ ਕੇ ਉਨ੍ਹਾਂ ਨੇ ਬੀਜੇਪੀ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ‘ਚ ਅਹੁਦਾ ਸੰਭਾਲਿਆ।
ਅਹੁਦਾ ਸੰਭਾਲਣ ਮਗਰੋਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਭਾਜਪਾ ਦਫ਼ਤਰ ਵਿੱਚ ਲਗਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ 2027 ਵਿੱਚ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਮਾਡਲ ‘ਤੇ ਸਰਕਾਰ ਬਣਾਏਗੀ।
ਕੇਵਲ ਸਿੰਘ ਢਿੱਲੋਂ ਦੇ ਅਹੁਦਾ ਸੰਭਾਲਣ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਪਾਰਟੀ ਦੇ ਰਾਸ਼ਟਰੀ ਉਪ ਪ੍ਰਧਾਨ ਸੌਦਾਨ ਸਿੰਘ, ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ, ਰਾਸ਼ਟਰੀ ਸਕੱਤਰ ਨਰਿੰਦਰ ਸਿੰਘ ਰੈਣਾ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ ਇੰਦਰ ਕੌਰ ਸਮੇਤ ਸੀਨੀਅਰ ਭਾਜਪਾ ਨੇਤਾ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















