Breaking: ਪੰਜਾਬ ਕੈਬਨਿਟ ਦੀ ਅੱਜ ਸ਼ਾਮ ਨੂੰ ਫਿਰ ਹੋਵੇਗੀ ਮੀਟਿੰਗ
ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਸ਼ਾਮ 4:00 ਵਜੇ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਣ ਜਾ ਰਹੀ ਹੈ। ਦੱਸ ਦਈਏ ਕਿ ਅਜੇ ਬੀਤੇ ਦਿਨ ਹੀ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ, ਜਿਸ ਕਈ ਅਹਿਮ ਫੈਸਲੇ ਲਏ ਗਏ ਸਨ।
ਇਸ ਮੀਟਿੰਗ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਵਿੱਤ ਮੰਤਰੀ ਚੀਮਾ ਨੇ ਪ੍ਰੈੱਸ ਕਾਨਫਰੰਸ ‘ਚ ਪੰਜਾਬ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ‘ਤੇ ਸਵਾਲ ਚੁੱਕੇ ਹਨ। ਜਿਸ ਨੂੰ ਲੈ ਕੇ ਇਹ ਐਮਰਜੈਂਸੀ ਮੀਟਿੰਗ ਬੁਲਾਈ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















