Breaking: ਪੰਜਾਬ ਦੇ ਆੜ੍ਹਤੀਆਂ ਨੇ ਖਤਮ ਕੀਤੀ ਹੜਤਾਲ
ਚੰਡੀਗੜ੍ਹ, 8 ਅਪ੍ਰੈਲ 2026 (ਵਿਸ਼ਵ ਵਾਰਤਾ) – ਪੰਜਾਬ ਦੇ ਆੜ੍ਹਤੀਆਂ ਨੇ ਹਫ਼ਤੇ ਬਾਅਦ ਹੀ ਹੜਤਾਲ ਖਤਮ ਕਰ ਦਿੱਤੀ ਹੈ। ਅੱਜ ਬੁੱਧਵਾਰ ਤੋਂ ਆੜ੍ਹਤੀਏ ਖ਼ਰੀਦ ਕੇਂਦਰਾਂ ’ਚ ਆਪਣੇ ਕੰਮ ’ਤੇ ਪਰਤਣਗੇ। ਹਾਲਾਂਕਿ ਅਜੇ ਤੱਕ ਹੜਤਾਲ ਖਤਮ ਕਰਨ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਇਸ ਸੰਬੰਧੀ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਦੱਸਿਆ ਹੈ ਕਿ ਆੜ੍ਹਤੀਆਂ ਦੀ ਮੀਟਿੰਗ ’ਚ ਹੜਤਾਲ ਖ਼ਤਮ ਕਰਨ ਦਾ ਰਸਮੀ ਫ਼ੈਸਲਾ ਕੀਤਾ ਜਾਵੇਗਾ।
ਦੱਸ ਦਈਏ ਕਿ ਪੰਜਾਬ ‘ਚ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਹੁਣ ਆੜ੍ਹਤੀਆਂ ਵੱਲੋਂ ਹੜਤਾਲ ਖਤਮ ਕਰਨ ਤੋਂ ਬਾਅਦ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਸ਼ੁਰੂ ਹੋ ਜਾਵੇਗੀ। ਇੱਥੇ ਇਹ ਜ਼ਰੂਰ ਦੱਸ ਦਈਏ ਕਿ ਪੰਜਾਬ ’ਚ ਪਏ ਬੇ-ਮੌਸਮੇ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਫ਼ਸਲੀ ਨੁਕਸਾਨ ਦੇ ਮੱਦੇਨਜ਼ਰ ਆੜ੍ਹਤੀਆਂ ਨੇ ਹੜਤਾਲ ਖ਼ਤਮ ਕੀਤੀ ਹੈ। ਪੰਜਾਬ ਦੇ ਮਾਲਵਾ ਅਤੇ ਮਾਝਾ ਖ਼ਿੱਤਿਆਂ ਦੇ ਕੁੱਝ ਜ਼ਿਲ੍ਹਿਆਂ ’ਚ ਕਣਕ ਦੀ ਪੱਕੀ ਹੋਈ ਫ਼ਸਲ ਪ੍ਰਭਾਵਿਤ ਹੋਈ ਹੈ। ਸਰਕਾਰੀ ਰਿਪੋਰਟ ਅਨੁਸਾਰ ਕਰੀਬ ਸਵਾ ਲੱਖ ਏਕੜ ਕਣਕ ਨੁਕਸਾਨੀ ਗਈ ਹੈ।
ਅਸਲ ਚ ਇਸ ਵੇਲੇ ਆੜ੍ਹਤੀਆਂ ਦੀ ਹੜਤਾਲ ਚੱਲ ਰਹੀ ਹੈ। ਵੈਡਰੇਸ਼ਨ ਆਫ ਆੜਤੀ ਐਸੋਸੀਏਸ਼ਨ ਵੱਲੋਂ ਕਣਕ ਦੀ ਖਰੀਦ ਦਾ ਬਾਈਕਾਟ ਕੀਤਾ ਹੋਇਆ ਹੈ। ਆੜ੍ਹਤੀ ਐਸੋਸ਼ੀਏਸ਼ਨ ਨੇ ਢਾਈ ਫੀਸਦੀ ਆੜ੍ਹਤ ਦੇਣ ਨੂੰ ਲੈ ਕੇ ਹੜਤਾਲ ਕੀਤੀ ਹੋਈ ਹੈ।
ਅੱਜ ਆੜ੍ਹਤੀ ਐਸੋਸੀਏਸ਼ਨ ਅੱਜ ਸਵੇਰੇ 11 ਵਜੇ ਕਿਸਾਨ ਭਵਨ, ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕਰੇਗੀ। ਇਸ ਮੀਟਿੰਗ ਵਿੱਚ ਆੜ੍ਹਤੀਆਂ ਨਾਲ ਸੰਬੰਧਿਤ ਮੁੱਖ ਮੁੱਦਿਆਂ ਅਤੇ ਮੰਗਾਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੂ ਪੰਜਾਬ ਸਰਕਾਰ ਵੀ ਇਹ ਵਾਰ-ਵਾਰ ਕਹਿ ਰਹੀ ਹੈ ਕਿ ਆੜ੍ਹਤ ਦੀ ਲੜਾਈ ਕੇਂਦਰ ਸਰਕਾਰ ਨਾਲ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨਾਲ 11 ਅਪਰੈਲ ਨੂੰ ਮੰਗਾਂ ਉਠਾਏ ਜਾਣ ਦੀ ਪੇਸ਼ਕਸ਼ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























