Breaking: ਪੰਜਾਬ ਦਾ ਮੋਸਟ ਵਾਂਟੇਡ ਗੈਂਗਸਟਰ ਯੂਕਰੇਨ ਸਰਹੱਦ ਤੋਂ ਗ੍ਰਿਫ਼ਤਾਰ
ਚੰਡੀਗੜ੍ਹ, 7 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਦੀ ਗ੍ਰਿਫਤਾਰੀ ਦੀ ਖ਼ਬਰ ਸਾਹਮਣੇ ਆਈ ਹੈ। ਜੱਗੂ ਭਗਵਾਨਪੁਰੀ ਗੈਂਗ ਨਾਲ ਜੁੜੇ ਲੋੜੀਂਦੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਲਮ ਨੂੰ ਯੂਕਰੇਨ ਸਰਹੱਦ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਰਿਪੋਰਟਾਂ ਅਨੁਸਾਰ, ਅੰਮ੍ਰਿਤਪਾਲ ਸਿੰਘ ਨੂੰ ਰੈੱਡ ਕਾਰਨਰ ਨੋਟਿਸ ਦੇ ਆਧਾਰ ‘ਤੇ ਗ੍ਰਿਫ਼ਤਾਰ ਗਿਆ ਹੈ। ਉਹ ਲੰਬੇ ਸਮੇਂ ਤੋਂ ਫਰਾਰ ਸੀ ਅਤੇ ਪੰਜਾਬ ਵਿੱਚ ਕਈ ਵੱਡੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।
ਸੂਤਰਾਂ ਅਨੁਸਾਰ, ਗੈਂਗਸਟਰ ਦੀ ਅੰਤਰਰਾਸ਼ਟਰੀ ਪੱਧਰ ‘ਤੇ ਭਾਲ ਕੀਤੀ ਜਾ ਰਹੀ ਸੀ। ਰੈੱਡ ਕਾਰਨਰ ਨੋਟਿਸ ਜਾਰੀ ਹੋਣ ਤੋਂ ਬਾਅਦ ਉਸਨੂੰ ਯੂਕਰੇਨ ਸਰਹੱਦ ‘ਤੇ ਕਸਟਡੀ ਵਿੱਚ ਲੈ ਲਿਆ ਗਿਆ ਸੀ। ਸੰਬੰਧਿਤ ਏਜੰਸੀਆਂ ਹੁਣ ਕਾਨੂੰਨੀ ਪ੍ਰਕਿਰਿਆ ਪੂਰੀ ਕਰ ਰਹੀਆਂ ਹਨ। ਇੱਕ ਵਾਰ ਇਹ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ, ਉਸਨੂੰ ਭਾਰਤ ਹਵਾਲੇ ਕਰਨ ਲਈ ਅੱਗੇ ਦੀ ਕਾਰਵਾਈ ਕੀਤੀ ਜਾ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























