Breaking: ‘ਆਪ’ ਮੰਤਰੀ ਸੰਜੀਵ ਅਰੋੜਾ ਦੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਭਰਤੀ
ਮੋਹਾਲੀ, 30 ਜਨਵਰੀ 2026 (ਵਿਸ਼ਵ ਵਾਰਤਾ) – ਪੰਜਾਬ (Breaking) ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਸਿਹਤ ਅਚਾਨਕ ਵਿਗੜਨ ਦੀ ਖਬਰ ਸ੍ਹਾਮਣੇ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਖਾਣੇ ਤੋਂ ਬਾਅਦ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਉਨ੍ਹਾਂ ਦੀ ਹਾਲਤ ਦੇ ਆਧਾਰ ‘ਤੇ, ਡਾਕਟਰਾਂ ਨੇ ਉਨ੍ਹਾਂ ਨੂੰ ਕ੍ਰਿਟੀਕਲ ਕੇਅਰ ਯੂਨਿਟ (ਸੀਸੀਯੂ) ਵਿੱਚ ਨਿਗਰਾਨੀ ਹੇਠ ਰੱਖਿਆ ਹੈ। ਹਸਪਤਾਲ ਦੇ ਸੂਤਰਾਂ ਅਨੁਸਾਰ, ਉਨ੍ਹਾਂ ਦੀ ਹਾਲਤ ਇਸ ਸਮੇਂ ਸਥਿਰ ਹੈ, ਅਤੇ ਮਾਹਰ ਡਾਕਟਰਾਂ ਦੀ ਇੱਕ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ ਅਤੇ ਉਹ 24 ਘੰਟੇ ਨਿਗਰਾਨੀ ਹੇਠ ਰਹਿਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























