Breaking: ਰੇਲਵੇ ਟਰੈਕ ’ਤੇ ਧਮਾਕੇ ਮਗਰੋਂ ਹੁਣ ਪਟਿਆਲਾ ਦੇ ਸਕੂਲ ਨੂੰ ਮਿਲੀ ਬੰਬ ਦੀ ਧਮਕੀ
ਪਟਿਆਲਾ, 29 ਅਪ੍ਰੈਲ 2026 – ਪੰਜਾਬ ਵਿੱਚ ਸਕੂਲਾਂ ਅਤੇ ਸਰਕਾਰੀ ਸੰਸਥਾਵਾਂ ਨੂੰ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਸ਼ਿਵਾਲਿਕ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਘਟਨਾ ਉਸ ਵੇਲੇ ਸਾਹਮਣੇ ਆਈ ਹੈ ਜਦੋਂ ਬੀਤੇ ਦਿਨ ਰਾਜਪੁਰਾ ਦੇ ਨੇੜੇ ਰੇਲਵੇ ਟਰੈਕ ’ਤੇ ਇੱਕ ਧਮਾਕੇ ਦੀ ਘਟਨਾ ਵੀ ਵਾਪਰੀ ਸੀ। ਜਿਸ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਇਸ ਨੂੰ ਧਮਕੀ ਨੂੰ ਗੰਭੀਰਤਾ ਨਾਲ ਲਿਆ ਅਤੇ ਤੁਰੰਤ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਤੇ ਬੱਚਿਆਂ ਨੂੰ ਸਕੂਲੋਂ ਛੁੱਟੀ ਕਰ ਦਿੱਤੀ ਗਈ।
ਮਿਲੀ ਜਾਣਕਾਰੀ ਮੁਤਾਬਕ ਸਕੂਲ ਪ੍ਰਬੰਧਕਾਂ ਨੂੰ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ, ਜਿਸ ਵਿੱਚ ਸਕੂਲ ਨੂੰ ਬੰਬ ਨਾਲ ਉਡਾਣ ਦੀ ਗੱਲ ਕਹੀ ਗਈ ਹੈ। ਧਮਕੀ ਮਿਲਣ ਤੋਂ ਬਾਅਦ ਤੁਰੰਤ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਮੌਕੇ ’ਤੇ ਸੁਰੱਖਿਆ ਵਧਾ ਦਿੱਤੀ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਲਗਾਤਾਰ ਆ ਰਹੀਆਂ ਇਨ੍ਹਾਂ ਧਮਕੀਆਂ ਕਾਰਨ ਸੁਰੱਖਿਆ ਏਜੰਸੀਆਂ ਅਲਰਟ ਮੋਡ ’ਤੇ ਹਨ ਅਤੇ ਹਰ ਇਕ ਇਨਪੁਟ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਫ਼ਵਾਹਾਂ ਤੋਂ ਬਚਿਆ ਜਾਵੇ ਅਤੇ ਕਿਸੇ ਵੀ ਸੰਦੇਹਜਨਕ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਦਿੱਤੀ ਜਾਵੇ। ਜਾਂਚ ਜਾਰੀ ਹੈ ਅਤੇ ਧਮਕੀ ਦੇ ਸਰੋਤ ਦਾ ਪਤਾ ਲਗਾਉਣ ਲਈ ਟੈਕਨੀਕਲ ਟੀਮਾਂ ਵੀ ਲਗਾਈਆਂ ਗਈਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























