Breaking: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ
ਅੰਮ੍ਰਿਤਸਰ, 19 ਫਰਵਰੀ 2026 (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਦੇ ਕਾਨਫਰੰਸ ਹਾਲ ਵਿਚ ਹੋਣ ਜਾ ਰਹੀ ਹੈ। ਇਹ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਬਾਦਲ ‘ਤੇ ਵੱਡੇ ਇਲਜ਼ਾਮ ਲਾਏ ਗਏ ਹਨ।
ਇਹ ਮੀਟਿੰਗ ਅੱਜ ਸਵੇਰੇ 11 ਵਜੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਆਰੰਭ ਹੋ ਚੁੱਕੀ ਹੈ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਗੰਭੀਰ ਦੋਸ਼ਾਂ ਬਾਰੇ ਵੀ ਵਿਚਾਰ ਚਰਚਾ ਕੀਤੇ ਜਾਣ ਤੋਂ ਬਾਅਦ ਉਨਾਂ ਨੂੰ ਮੁੱਖ ਗ੍ਰੰਥੀ ਦੀ ਸਤਿਕਾਰਤ ਪਦਵੀ ਤੋਂ ਹਟਾਏ ਜਾਣ ਦੀ ਵੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























