Breaking: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਪੀਕਰ ਸੰਧਵਾਂ
– ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਦਿੱਤਾ ਆਪਣਾ ਸਪੱਸ਼ਟੀਕਰਨ
ਚੰਡੀਗੜ੍ਹ, 8 ਮਈ 2026 – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ। ਜਿੱਥੇ ਸਪੀਕਰ ਨੇ ਆਪਣਾ ਸਪੱਸ਼ਟੀਕਰਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸੌਂਪ ਦਿੱਤਾ। ਦੱਸ ਦਈਏ ਕਿ ਜਥੇਦਾਰ ਨੇ ਉਨ੍ਹਾਂ ਨੂੰ ‘ਆਪ’ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਬਣਾਏ ਗਏ ਨਵੇਂ ਕਾਨੂੰਨ ਸਬੰਧੀ ਤਲਬ ਕੀਤਾ ਸੀ।
ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ‘ਤੇ ਸਵਾਲ ਉਠਾਏ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਅਤੇ ਧਾਰਮਿਕ ਮੁੱਦੇ ‘ਤੇ ਕਾਨੂੰਨ ਬਣਾਉਣ ਤੋਂ ਪਹਿਲਾਂ ਪੰਥ ਦੀ ਸਮੂਹਿਕ ਰਾਏ ਲੈਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਮਾਣ-ਸਨਮਾਨ ਅਤੇ ਧਾਰਮਿਕ ਪਰੰਪਰਾਵਾਂ ਨਾਲ ਸਬੰਧਤ ਮਾਮਲਿਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਭੂਮਿਕਾ ਨੂੰ ਸਭ ਤੋਂ ਮਹੱਤਵਪੂਰਨ ਮੰਨਿਆ ਜਾਂਦਾ ਹੈ, ਅਤੇ ਇਸ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਕਰਨਾ ਉਚਿਤ ਨਹੀਂ ਹੈ। ਜਿਸ ਕਾਰਨ ਜਥੇਦਾਰ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਮੁੱਦੇ ‘ਤੇ ਆਪਣਾ ਪੱਖ ਰੱਖਣ ਲਈ ਅੱਜ ਪੇਸ਼ ਹੋਣ ਲਈ ਕਿਹਾ ਸੀ।
ਦੱਸ ਦਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨਾਲ ਬੇਅਦਬੀ ਸਬੰਧੀ ਕਾਨੂੰਨ ਬਾਰੇ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























