Breaking: ਜਨਵਰੀ ‘ਚ ਸੱਦਿਆ ਜਾਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ – CM ਮਾਨ
ਚੰਡੀਗੜ੍ਹ, 19 ਦਸੰਬਰ 2025 (ਵਿਸ਼ਵ ਵਾਰਤਾ) – ਜਨਵਰੀ ਦੇ ਦੂਜੇ ਹਫਤੇ ‘ਚ ਪੰਜਾਬ (Breaking) ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ। ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਐਕਸ ‘ਤੇ ਇੱਕ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਗਰੀਬਾਂ ਅਤੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਦਾ ਸਾਧਨ “ਮਨਰੇਗਾ” ਸਕੀਮ ਨੂੰ ਬਦਲ ਕੇ ਗਰੀਬਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ.. ਇਸ ਧੱਕੇਸ਼ਾਹੀ ਵਿਰੁੱਧ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਜਨਵਰੀ ਦੇ ਦੂਜੇ ਹਫ਼ਤੇ ਬੁਲਾਇਆ ਜਾਵੇਗਾ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























