Breaking: ਸੁਖਬੀਰ ਬਾਦਲ ਨੂੰ ਮਿਲੀ ਜ਼ਮਾਨਤ, ਪੜ੍ਹੋ ਕੀ ਹੈ ਮਾਮਲਾ
ਚੰਡੀਗੜ੍ਹ, 17 ਜਨਵਰੀ, 2026 (ਵਿਸ਼ਵਵਰਤਾ) – ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ (Breaking) ਨੂੰ ਮਾਣਹਾਨੀ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਇਹ ਮਾਮਲਾ ਨੌਂ ਸਾਲ ਪੁਰਾਣਾ ਹੈ ਅਤੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਇਸ ਮਾਮਲੇ ‘ਚ ਪਿਛਲੇ ਮਹੀਨੇ ਸੁਖਬੀਰ ਬਾਦਲ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ।

ਗੈਰ-ਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ, ਸੁਖਬੀਰ ਬਾਦਲ ਅੱਜ ਅਦਾਲਤ ‘ਚ ਪੇਸ਼ ਹੋਏ ਅਤੇ ਜ਼ਮਾਨਤ ਦੀ ਮੰਗ ਕੀਤੀ। ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 20,000 ਰੁਪਏ ਦੇ ਜ਼ਮਾਨਤੀ ਬਾਂਡ ‘ਤੇ ਸਵੀਕਾਰ ਕਰ ਲਈ ਹੈ। ਦੱਸ ਦਈਏ ਕਿ ਇਹ ਕੇਸ 2017 ਵਿੱਚ ਅਖੰਡ ਕੀਰਤਨੀ ਜਥੇ ਦੇ ਬੁਲਾਰੇ ਰਜਿੰਦਰ ਪਾਲ ਸਿੰਘ ਦੁਆਰਾ ਦਾਇਰ ਕੀਤਾ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























