Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ
– ਸੁਪਰੀਮ ਕੋਰਟ ਕਾਲਜੀਅਮ ਨੇ ਚਾਰ ਮੁੱਖ ਜੱਜਾਂ ਅਤੇ ਇੱਕ ਸੀਨੀਅਰ ਐਡਵੋਕੇਟ ਨੂੰ ਤਰੱਕੀ ਦੇਣ ਦੀ ਕੀਤੀ ਸਿਫ਼ਾਰਸ਼
– ਸੁਪਰੀਮ ਕੋਰਟ ‘ਚ ਜੱਜਾਂ ਦੀ ਗਿਣਤੀ ਹੋ ਜਾਵੇਗੀ 37
ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਸੁਪਰੀਮ ਕੋਰਟ ਕਾਲਜੀਅਮ ਨੇ 22 ਅਤੇ 27 ਮਈ, 2026 ਨੂੰ ਹੋਈਆਂ ਆਪਣੀਆਂ ਮੀਟਿੰਗਾਂ ਵਿੱਚ ਹਾਈ ਕੋਰਟਾਂ ਦੇ ਚਾਰ ਮੁੱਖ ਜੱਜਾਂ ਅਤੇ ਇੱਕ ਸੀਨੀਅਰ ਐਡਵੋਕੇਟ ਨੂੰ ਸੁਪਰੀਮ ਕੋਰਟ ਵਿੱਚ ਜੱਜ ਵਜੋਂ ਤਰੱਕੀ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਦੱਸ ਦਈਏ ਕਿ ਇਨ੍ਹਾਂ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਸ਼੍ਰੀ ਜਸਟਿਸ ਸ਼ੀਲ ਨਾਗੂ ਵੀ ਸ਼ਾਮਿਲ ਹਨ।
ਸੁਪਰੀਮ ਕੋਰਟ ਕਾਲਜੀਅਮ ਅਨੁਸਾਰ ਹੇਠ ਲਿਖੇ ਵਿਅਕਤੀਆਂ ਨੂੰ ਸੁਪਰੀਮ ਕੋਰਟ ਵਿੱਚ ਜੱਜ ਵਜੋਂ ਤਰੱਕੀ ਦੇਣ ਦੀ ਸਿਫ਼ਾਰਸ਼ ਕੀਤੀ ਹੈ:
(1) ਸ਼੍ਰੀ ਜਸਟਿਸ ਸ਼ੀਲ ਨਾਗੂ, ਮੁੱਖ ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, (PHC: ਮੱਧ ਪ੍ਰਦੇਸ਼ ਹਾਈ ਕੋਰਟ)
(ii) ਸ਼੍ਰੀ ਜਸਟਿਸ ਸ਼੍ਰੀ ਚੰਦਰਸ਼ੇਖਰ, ਮੁੱਖ ਜੱਜ, ਬੰਬੇ ਹਾਈ ਕੋਰਟ, (PHC: ਝਾਰਖੰਡ ਹਾਈ ਕੋਰਟ)
(iii) ਸ਼੍ਰੀ ਜਸਟਿਸ ਸੰਜੀਵ ਸਚਦੇਵਾ, ਮੁੱਖ ਜੱਜ, ਮੱਧ ਪ੍ਰਦੇਸ਼ ਹਾਈ ਕੋਰਟ, (PHC: ਦਿੱਲੀ ਹਾਈ ਕੋਰਟ)
(iv) ਸ਼੍ਰੀ ਜਸਟਿਸ ਅਰੁਣ ਪੱਲੀ, ਮੁੱਖ ਜੱਜ, ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਹਾਈ ਕੋਰਟ, (PHC: ਪੰਜਾਬ ਅਤੇ ਹਰਿਆਣਾ ਹਾਈ ਕੋਰਟ)
(v) ਸ਼੍ਰੀਮਤੀ ਵੀ. ਮੋਹਨਾ, ਸੀਨੀਅਰ ਐਡਵੋਕੇਟ, ਸੁਪਰੀਮ ਕੋਰਟ ਆਫ਼ ਇੰਡੀਆ

ਦੱਸ ਦਈਏ ਕਿ ਇਨ੍ਹਾਂ 5 ਜੱਜਾਂ ਨੂੰ ਤਰੱਕੀ ਮਿਲਣ ਤੋਂ ਬਾਅਦ ਸੁਪਰੀਮ ਕੋਰਟ ਦੇ ਕੁੱਲ 37 ਜੱਜ ਹੋ ਜਾਣਗੇ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਦੇ 32 ਜੱਜ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























