Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ
ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਟੈਕ ਮਹਿੰਦਰਾ ਦੇ ਏਸ਼ੀਆ ਹੈੱਡ ਪਰਮਜੀਤ ਧਨਖੜ ਦੀ ਹਰਿਆਣਾ ਦੇ ਫਰੀਦਾਬਾਦ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਸ਼ ਹੈ ਕਿ ਸੈਕਟਰ 21ਸੀ ਵਿੱਚ ਰਹਿਣ ਵਾਲੇ ਮੋਨੂੰ ਸ਼ਰਮਾ ਨੇ ਆਪਣੀ ਲਾਇਸੈਂਸੀ ਪਿਸਤੌਲ ਤੋਂ ਉਸ ‘ਤੇ ਗੋਲੀਆਂ ਚਲਾਈਆਂ। ਜਿਸ ‘ਚ ਪਰਮਜੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪੁਲਿਸ ਜਾਂਚ ਦੇ ਅਨੁਸਾਰ, ਮੋਨੂੰ ਦਾ ਪੁੱਤਰ ਆਪਣੇ ਕੁੱਤੇ ਨੂੰ ਪਾਰਕਿੰਗ ਵਿੱਚ ਮਲ-ਮੂਤਰ ਕਰਨ ਦਿੰਦਾ ਸੀ। ਪਰਮਜੀਤ ਦੇ ਪਰਿਵਾਰ ਨੇ ਇਸ ‘ਤੇ ਇਤਰਾਜ਼ ਜਤਾਇਆ। ਸ਼ੁੱਕਰਵਾਰ ਰਾਤ ਨੂੰ ਪਰਮਜੀਤ ਦੀ ਮੋਨੂੰ ਨਾਲ ਆਪਣੀ ਕਾਰ ਪਾਰਕਿੰਗ ਵਿੱਚ ਖੜ੍ਹੀ ਕਰਨ ਨੂੰ ਲੈ ਕੇ ਬਹਿਸ ਹੋ ਗਈ, ਜਿਸ ਕਾਰਨ ਮੋਨੂੰ ਨੇ ਗੋਲੀ ਚਲਾ ਦਿੱਤੀ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ਨੂੰ ਸੀਲ ਕਰ ਦਿੱਤਾ। ਪਰਮਜੀਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ।
ਸੂਰਜਕੁੰਡ ਪੁਲਿਸ ਸਟੇਸ਼ਨ ਦਾ ਕਹਿਣਾ ਹੈ ਕਿ ਪਰਮਜੀਤ ਸਿੰਗਾਪੁਰ ਵਿੱਚ ਰਹਿੰਦਾ ਸੀ ਅਤੇ 24 ਨਵੰਬਰ ਨੂੰ ਹੋਣ ਵਾਲੇ ਆਪਣੇ ਭਤੀਜੇ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦੋ ਦਿਨ ਪਹਿਲਾਂ ਹੀ ਵਾਪਸ ਆਇਆ ਸੀ।























