Breaking: ਪੰਜਾਬ ‘ਚ 102 ਨਗਰ ਪ੍ਰੀਸ਼ਦਾ-ਨਗਰ ਕੌਂਸਲਾਂ ਅਤੇ 9 ਨਗਰ ਨਿਗਮਾਂ ਦਾ ਦਾ ਕਾਰਜਕਾਲ ਖ਼ਤਮ
ਚੰਡੀਗੜ੍ਹ, 7 ਅਪ੍ਰੈਲ 2026 – ਪੰਜਾਬ ਵਿੱਚ 102 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ 9 ਨਗਰ ਨਿਗਮਾਂ ਦਾ ਕਾਰਜਕਾਲ ਖ਼ਤਮ ਹੋ ਗਿਆ ਹੈ। ਇਨ੍ਹਾਂ ਦਾ ਕਾਰਜਕਾਲ ਖਤਮ ਹੁੰਦਿਆਂ ਹੀ ਪ੍ਰਬੰਧਕੀ ਜ਼ਿੰਮੇਵਾਰੀ ਸੰਭਾਲਣ ਲਈ ਸੰਬੰਧਿਤ ਇਲਾਕਿਆਂ ਦੇ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਨੂੰ ਪ੍ਰਸ਼ਾਸਕ ਨਿਯੁਕਤ ਕਰ ਦਿੱਤਾ ਗਿਆ ਹੈ। ਇਹ ਪ੍ਰਬੰਧ ਮਈ-ਜੂਨ 2026 ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ ਜਦ ਤੱਕ ਨਵੀਆਂ ਚੋਣਾਂ ਕਰਵਾ ਕੇ ਚੁਣੀ ਹੋਈਆਂ ਸਥਾਨਕ ਬਾਡੀਆਂ ਦਾ ਗਠਨ ਨਹੀਂ ਹੋ ਜਾਂਦਾ ।
ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸਥਾਨਕ ਸਰਕਾਰਾਂ ਦੇ ਕੰਮ ਵਿਚ ਕਿਸੇ ਵੀ ਕਿਸਮ ਦੀ ਰੁਕਾਵਟ ਨਾ ਆਵੇ ਇਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੇ ਵੱਖ-ਵੱਖ ਸ਼ਹਿਰਾਂ ‘ਚ ਪ੍ਰਸ਼ਾਸਕ ਨਿਯੁਕਤ ਕਰ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























