Breaking: ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਮਿਲੀ ਧਮਕੀ
– ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ
ਚੰਡੀਗੜ੍ਹ, 19 ਜੂਨ (ਵਿਸ਼ਵ ਵਾਰਤਾ) – ਪੰਜਾਬ ਵਿੱਚ ਰੇਲਵੇ ਟਰੈਕ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਵੱਡੀ ਖ਼ਬਰ ਸ੍ਹਾਮਣੇ ਆਈ ਹੈ। ਜਲੰਧਰ-ਲੁਧਿਆਣਾ ਰੇਲਵੇ ਟਰੈਕ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਧਮਕੀ ਮਿਲਣ ਮਗਰੋਂ ਰੇਲਵੇ ਪੁਲਿਸ, ਸਥਾਨਕ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਟਰੈਕ ਦੇ ਆਲੇ-ਦੁਆਲੇ ਨਿਗਰਾਨੀ ਵਧਾ ਦਿੱਤੀ ਗਈ ਹੈ।
ਖਾਸ ਗੱਲ ਇਹ ਹੈ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਰੇਲਵੇ ਟਰੈਕ ਨੂੰ ਉਡਾਉਣ ਦੀ ਇਹ ਤੀਸਰੀ ਧਮਕੀ ਦੱਸੀ ਜਾ ਰਹੀ ਹੈ। ਲਗਾਤਾਰ ਮਿਲ ਰਹੀਆਂ ਧਮਕੀਆਂ ਕਾਰਨ ਰੇਲਵੇ ਸੁਰੱਖਿਆ ਨੂੰ ਲੈ ਕੇ ਵੱਡਾ ਸਵਾਲ ਖੜ੍ਹਾ ਹੋਇਆ ਹੈ। ਜਿਸ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅਧਿਕਾਰੀ ਧਮਕੀ ਦੇ ਸਰੋਤ ਦਾ ਪਤਾ ਲਗਾਉਣ ਅਤੇ ਇਸ ਦੇ ਪਿੱਛੇ ਸ਼ਾਮਲ ਤੱਤਾਂ ਦੀ ਪਛਾਣ ਕਰਨ ਵਿੱਚ ਜੁਟੇ ਹੋਏ ਹਨ। ਸੁਰੱਖਿਆ ਦੇ ਮੱਦੇਨਜ਼ਰ ਸੰਵੇਦਨਸ਼ੀਲ ਥਾਵਾਂ ‘ਤੇ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਰੇਲਵੇ ਟਰੈਕਾਂ ਦੀ ਵਿਸ਼ੇਸ਼ ਤੌਰ ‘ਤੇ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























