Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ
ਪਟਿਆਲਾ, 16 ਅਗਸਤ (ਵਿਸ਼ਵ ਵਾਰਤਾ) – ਪਟਿਆਲਾ ਦੇ ਮਾਡਲ ਟਾਊਨ ਇਲਾਕੇ ਤੋਂ ਤਿੰਨ ਨਾਬਾਲਿਗ ਲੜਕੀਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਤਿੰਨੋਂ ਲੜਕੀਆਂ 15 ਅਗਸਤ ਦੀ ਪਰੇਡ ਵਿੱਚ ਹਿੱਸਾ ਲੈਣ ਲਈ ਸਕੂਲ ਗਈਆਂ ਸਨ, ਪਰ ਇਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਪਹੁੰਚੀਆਂ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪਰਿਵਾਰਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਲੜਕੀਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਨੂੰ ਸਰਗਰਮ ਕੀਤਾ ਹੈ। ਪੁਲਿਸ ਵੱਲੋਂ ਇਲਾਕੇ ਦੇ CCTV ਕੈਮਰਿਆਂ ਦੀ ਫੁਟੇਜ ਸਮੇਤ ਹੋਰ ਸੁਰਾਗਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਲੜਕੀਆਂ ਦੀ ਸਹੀ ਲੋਕੇਸ਼ਨ ਦਾ ਪਤਾ ਲਗਾਇਆ ਜਾ ਸਕੇ।
ਉੱਧਰ ਤਿੰਨੋਂ ਲੜਕੀਆਂ ਦੇ ਲਾਪਤਾ ਹੋਣ ਕਾਰਨ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਹ ਆਪਣੀਆਂ ਧੀਆਂ ਦੀ ਸੁਰੱਖਿਅਤ ਵਾਪਸੀ ਦੀ ਉਡੀਕ ਕਰ ਰਹੇ ਹਨ। ਫਿਲਹਾਲ ਪੁਲਿਸ ਵੱਲੋਂ ਲੜਕੀਆਂ ਦੀ ਭਾਲ ਜਾਰੀ ਹੈ ਅਤੇ ਉਨ੍ਹਾਂ ਦੇ ਲਾਪਤਾ ਹੋਣ ਦੇ ਕਾਰਨਾਂ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























