BSF ਦੇ ਜਵਾਨਾਂ ਨੇ ਫਿਰ ਸੁੱਟਿਆ ਪਾਕਿਸਤਾਨੀ ਡਰੋਨ
ਸਰਚ ਅਭਿਆਨ ਜਾਰੀ
ਚੰਡੀਗੜ੍ਹ, 26ਦਸੰਬਰ(ਵਿਸ਼ਵ ਵਾਰਤਾ)-ਪੰਜਾਬ ਵਿੱਚ ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਜਾਰੀ ਹਨ। ਬੀ.ਐੱਸ.ਐੱਫ (ਸੀਮਾ ਸੁਰੱਖਿਆ ਬਲ) ਨੇ ਬੀਤੀ ਰਾਤ ਇਕ ਵਾਰ ਫਿਰ ਤੋੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਨੇੜੇ ਡਰੋਨ ਨੂੰ ਡੇਗ ਲਿਆ ਹੈ।ਅੰਮ੍ਰਿਤਸਰ ਦੇ ਪਿੰਡ ਰਾਜਾਤਾਲ ਨੇੜੇ ਜਵਾਨਾਂ ਨੇ ਡਰੋਨ ਬਰਾਮਦ ਕਰ ਲਿਆ ਹੈ। ਫਿਲਹਾਲ ਇਲਾਕੇ ‘ਚ ਸਰਚ ਅਭਿਆਨ ਜਾਰੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਡਰੋਨ ਰਾਹੀਂ ਹਥਿਆਰ ਜਾਂ ਨਸ਼ੀਲੇ ਪਦਾਰਥ ਕਿੱਥੇ ਸੁੱਟੇ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨਾਂ ਨੇ 25 ਦਸੰਬਰ ਦੀ ਰਾਤ ਨੂੰ ਸਰਹੱਦ ’ਤੇ ਡਰੋਨ ਦੀ ਆਵਾਜ਼ ਸੁਣੀ ਸੀ। ਬੀਐਸਐਫ ਦੇ ਜਵਾਨਾਂ ਨੇ ਤੁਰੰਤ ਉਸ ‘ਤੇ ਗੋਲੀਬਾਰੀ ਕੀਤੀ ਅਤੇ ਉਸ ਨੂੰ ਥੱਲੇ ਸੁੱਟ ਲਿਆ।