BSSC ਦੇ ਚੇਅਰਮੈਨ ਆਲੋਕ ਰਾਜ ਨੇ ਦਿੱਤਾ ਅਸਤੀਫਾ
– ਦੋ ਦਿਨ ਪਹਿਲਾਂ ਹੀ ਸੰਭਾਲਿਆ ਸੀ ਅਹੁਦਾ
ਨਵੀਂ ਦਿੱਲੀ, 6 ਜਨਵਰੀ 2026 (ਵਿਸ਼ਵ ਵਾਰਤਾ): ਬਿਹਾਰ ਸਟਾਫ ਸਿਲੈਕਸ਼ਨ ਕਮਿਸ਼ਨ (BSSC) ਦੇ ਚੇਅਰਮੈਨ ਆਲੋਕ ਰਾਜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੋ ਦਿਨ ਪਹਿਲਾਂ ਹੀ ਉਨ੍ਹਾਂ ਨੇ ਜੁਆਇਨ ਕੀਤਾ ਸੀ, ਪਰ ਅੱਜ ਅਚਾਨਕ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ। ਉਨ੍ਹਾਂ ਦੇ ਅਚਾਨਕ ਅਸਤੀਫੇ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਨੇ ਤੁਰੰਤ ਪ੍ਰਭਾਵ ਨਾਲ ਆਪਣਾ ਅਸਤੀਫਾ ਵਿਭਾਗ ਨੂੰ ਭੇਜ ਦਿੱਤਾ ਹੈ।
ਆਲੋਕ ਰਾਜ 1989 ਬੈਚ ਦੇ ਆਈਪੀਐਸ ਅਧਿਕਾਰੀ ਸਨ। ਬਿਹਾਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਰਹੇ ਸੀਨੀਅਰ ਆਈਪੀਐਸ ਅਧਿਕਾਰੀ ਆਲੋਕ ਰਾਜ ਨੂੰ 31 ਦਸੰਬਰ ਨੂੰ ਨਿਤੀਸ਼ ਕੁਮਾਰ ਸਰਕਾਰ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਸੀ। ਆਲੋਕ ਰਾਜ ਨੂੰ ਬਿਹਾਰ ਸਟਾਫ ਸਿਲੈਕਸ਼ਨ ਕਮਿਸ਼ਨ (ਬੀਐਸਐਸਸੀ) ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਆਲੋਕ ਰਾਜ ਜਿਵੇ ਹੀ ਡਾਇਰੈਕਟਰ ਜਨਰਲ (ਡੀਜੀ) ਦੇ ਅਹੁਦੇ ਤੋਂ ਸੇਵਾਮੁਕਤ ਹੋਏ ਅਤੇ ਉਨ੍ਹਾਂ ਦੀ ਸੇਵਾਮੁਕਤੀ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਅਗਲੇ ਪੰਜ ਸਾਲਾਂ ਲਈ ਇਸ ਅਹੁਦੇ ‘ਤੇ ਬਣੇ ਰਹਿਣਾ ਸੀ। ਅਹੁਦਾ ਸੰਭਾਲਣ ਤੋਂ ਦੋ ਦਿਨ ਬਾਅਦ ਹੀ ਅਸਤੀਫਾ ਦੇ ਕੇ ਆਲੋਕ ਰਾਜ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















