Budget 2024 : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪੇਸ਼ ਕਰ ਰਹੇ ਹਨ ਬਜਟ
ਦੇਖੋ ਲਾਈਵ
ਚੰਡੀਗੜ੍ਹ, 23ਜੁਲਾਈ(ਵਿਸ਼ਵ ਵਾਰਤਾ)- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਬਜਟ ਪੇਸ਼ ਕਰ ਰਹੇ ਹਨ। ਨਿਰਮਲਾ ਸੀਤਾਰਮਨ ਦਾ ਇਹ ਲਗਾਤਾਰ 7ਵਾਂ ਬਜਟ ਹੈ। ਉਨ੍ਹਾਂ ਕਿਹਾ, ‘ਸਰਕਾਰ ਦਾ ਧਿਆਨ ਗਰੀਬਾਂ, ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ‘ਤੇ ਹੋਵੇਗਾ। ਸਰਕਾਰ ਰੁਜ਼ਗਾਰ ਦੇ ਮੌਕੇ ਵਧਾਏਗੀ। ਇਸ ਤੋਂ ਪਹਿਲਾਂ ਸਵੇਰੇ ਵਿੱਤ ਮੰਤਰੀ ਸਭ ਤੋਂ ਪਹਿਲਾਂ ਮੰਤਰਾਲੇ ਪੁੱਜੇ ਅਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਲਈ ਰਾਸ਼ਟਰਪਤੀ ਭਵਨ ਪਹੁੰਚੇ। ਇਸ ਤੋਂ ਬਾਅਦ ਉਹ ਸੰਸਦ ਭਵਨ ਪਹੁੰਚੇ ਹਨ।