Budget session 2025 : 18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ ਅੱਜ ਤੋਂ
ਚੰਡੀਗੜ੍ਹ, 31ਜਨਵਰੀ(ਵਿਸ਼ਵ ਵਾਰਤਾ) 18ਵੀਂ ਲੋਕ ਸਭਾ ਦਾ ਪਹਿਲਾ ਬਜਟ ਸੈਸ਼ਨ (Budget session) ਅੱਜ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਿਹਾ ਹੈ। ਸਵੇਰੇ 11 ਵਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸੰਸਦ ਦੇ ਦੋਵਾਂ ਸਦਨਾਂ – ਲੋਕ ਸਭਾ ਅਤੇ ਰਾਜ ਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਰਥਿਕ ਸਰਵੇਖਣ ਪੇਸ਼ ਕਰਨਗੇ। ਸੈਸ਼ਨ ਦੇ ਦੂਜੇ ਦਿਨ ਯਾਨੀ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ 18ਵੀਂ ਲੋਕ ਸਭਾ ਦਾ ਪਹਿਲਾ ਅਤੇ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਬਜਟ ਪੇਸ਼ ਕਰਨਗੇ। ਵਿੱਤ ਮੰਤਰੀ ਵਜੋਂ ਸੀਤਾਰਮਨ ਦਾ ਇਹ ਲਗਾਤਾਰ ਅੱਠਵਾਂ ਬਜਟ ਹੋਵੇਗਾ। 2 ਫਰਵਰੀ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ। ਇਸ ਤੋਂ ਬਾਅਦ, ਰਾਸ਼ਟਰਪਤੀ ਦੇ ਭਾਸ਼ਣ ‘ਤੇ 3 ਫਰਵਰੀ ਤੋਂ 6 ਫਰਵਰੀ ਤੱਕ ਲੋਕ ਸਭਾ ਅਤੇ ਰਾਜ ਸਭਾ ਵਿੱਚ ਚਰਚਾ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/