Budget Session 2026 : 28 ਜਨਵਰੀ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਸੈਸ਼ਨ; ਰਾਸ਼ਟਰਪਤੀ ਨੇ ਦਿੱਤੀ ਮਨਜੂਰੀ
ਨਵੀ ਦਿੱਲੀ, 9 ਜਨਵਰੀ 2026 (ਵਿਸ਼ਵ ਵਾਰਤਾ): ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 2026 ਦੇ ਬਜਟ ਸੈਸ਼ਨ ਲਈ ਸੰਸਦ ਦੇ ਦੋਵਾਂ ਸਦਨਾਂ ਨੂੰ ਬੁਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਤੋਂ 2 ਅਪ੍ਰੈਲ ਤੱਕ ਚੱਲੇਗਾ। ਕੇਂਦਰੀ ਬਜਟ 1 ਫਰਵਰੀ (ਐਤਵਾਰ) ਨੂੰ ਪੇਸ਼ ਕੀਤਾ ਜਾਵੇਗਾ।
ਇਹ ਸੈਸ਼ਨ ਦੋ ਪੜਾਵਾਂ ਵਿੱਚ ਹੋਵੇਗਾ। ਪਹਿਲਾ ਪੜਾਅ 13 ਫਰਵਰੀ ਨੂੰ ਖਤਮ ਹੋਵੇਗਾ। ਫਿਰ ਸੈਸ਼ਨ 9 ਮਾਰਚ ਨੂੰ ਮੁੜ ਸ਼ੁਰੂ ਹੋਵੇਗਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 28 ਜਨਵਰੀ ਨੂੰ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਰਾਸ਼ਟਰਪਤੀ ਦਾ ਭਾਸ਼ਣ ਸਾਲ ਦੇ ਪਹਿਲੇ ਸੰਸਦ ਸੈਸ਼ਨ ਦੇ ਪਹਿਲੇ ਦਿਨ ਹੁੰਦਾ ਹੈ। ਬੀਟਿੰਗ ਰਿਟਰੀਟ ਸਮਾਰੋਹ ਦੇ ਕਾਰਨ ਸੰਸਦ 29 ਜਨਵਰੀ ਨੂੰ ਮੁਲਤਵੀ ਰਹੇਗੀ। ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ। 30 ਜਨਵਰੀ ਨੂੰ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























