Budget Session : ਬਜਟ ਸੈਸ਼ਨ ਦਾ ਅੱਜ 9ਵਾਂ ਦਿਨ ; ਹੰਗਾਮੇ ਦੇ ਆਸਾਰ

ਚੰਡੀਗੜ੍ਹ, 9ਫਰਵਰੀ(ਵਿਸ਼ਵ ਵਾਰਤਾ) Budget Session : ਅੱਜ ਸੋਮਵਾਰ ਨੂੰ ਸੰਸਦ ਵਿੱਚ ਬਜਟ ਸੈਸ਼ਨ ਦਾ 9ਵਾਂ ਦਿਨ ਹੈ। ਇਸ ਤੋਂ ਪਹਿਲਾਂ, ਸ਼ੁੱਕਰਵਾਰ ਨੂੰ, 8ਵੇਂ ਦਿਨ ਭਾਰੀ ਹੰਗਾਮੇ ਕਾਰਨ ਸਦਨ ਨੂੰ ਤਿੰਨ ਵਾਰ ਮੁਲਤਵੀ ਕੀਤਾ ਗਿਆ ਸੀ। ਰਾਜ ਸਭਾ ਨੂੰ ਵੀ ਸੋਮਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ। ਅੱਜ ਵੀ ਹੰਗਾਮੇ ਦਾ ਆਸਾਰ ਹਨ।
ਇੰਡੀਆ ਬਲਾਕ ਦੇ ਫਲੋਰ ਲੀਡਰ ਅੱਜ ਸਵੇਰੇ 10 ਵਜੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਘਰ ਬਜਟ ਸੈਸ਼ਨ ਲਈ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਮਿਲਣਗੇ।
ਸ਼ੁੱਕਰਵਾਰ ਨੂੰ, ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ, ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਮਲਿਕਾਰੁਜਨ ਖੜਗੇ ਅਤੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵਿਚਕਾਰ ਬਹਿਸ ਹੋਈ। ਬਿੱਟੂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























