budget session : ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਤੋਂ
ਮਨੀਪੁਰ ਹਿੰਸਾ ਅਤੇ ਟਰੰਪ ਪ੍ਰਸ਼ਾਸਨ ਨਾਲ ਜੁੜੇ ਮੁੱਦਿਆਂ ’ਤੇ ਸਰਕਾਰ ਨੂੰ ਘੇਰੇਗੀ ਵਿਰੋਧੀ ਧਿਰ
ਚੰਡੀਗੜ੍ਹ, 10ਮਾਰਚ(ਵਿਸ਼ਵ ਵਾਰਤਾ) budget session : ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸੈਸ਼ਨ ਵਿੱਚ 16 ਮੀਟਿੰਗਾਂ ਹੋਣਗੀਆਂ ਜੋ 4 ਅਪ੍ਰੈਲ ਤੱਕ ਚੱਲਣਗੀਆਂ। ਇਸ ਸਮੇਂ ਦੌਰਾਨ, ਸਰਕਾਰ ਵਕਫ਼ ਸੋਧ ਸਮੇਤ 36 ਬਿੱਲ ਲਿਆ ਸਕਦੀ ਹੈ। ਬਜਟ ਇਜਲਾਸ ਦਾ ਪਹਿਲਾ ਪੜਾਅ 31 ਜਨਵਰੀ ਤੋਂ 13 ਫਰਵਰੀ ਤੱਕ ਹੋਇਆ ਸੀ ਅਤੇ ਹੁਣ ਦੂਜਾ ਫੇਜ਼ ਅੱਜ ਤੋਂ ਸ਼ੁਰੂ ਹੋ ਕੇ 4 ਅਪ੍ਰੈਲ ਤੱਕ ਜਾਰੀ ਰਹੇਗਾ।
ਬਜਟ ਸੈਸ਼ਨ ਦੇ ਦੂਜੇ ਪੜਾਅ ਵਿੱਚ ਸਰਕਾਰ ਅਤੇ ਵਿਰੋਧੀ ਧਿਰ ਵਿਚਕਾਰ ਤਿੱਖੀ ਟੱਕਰ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਚੋਣ ਵੋਟਰ ਆਈਡੀ ਵਿੱਚ ਬੇਨਿਯਮੀਆਂ, ਮਨੀਪੁਰ ਵਿੱਚ ਹਾਲ ਹੀ ਵਿੱਚ ਹੋਈ ਹਿੰਸਾ ਅਤੇ ਅਮਰੀਕੀ ਟੈਰਿਫਾਂ ਨੂੰ ਲੈ ਕੇ ਸਰਕਾਰ ‘ਤੇ ਹਮਲਾ ਕਰ ਰਹੀ ਹੈ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮਨੀਪੁਰ ’ਚ ਰਾਸ਼ਟਰਪਤੀ ਰਾਜ ਸਬੰਧੀ ਸੰਸਦ ਤੋਂ ਪ੍ਰਵਾਨਗੀ ਦਾ ਮਤਾ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਮਨੀਪੁਰ ਲਈ ਬਜਟ ਪੇਸ਼ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/