• Latest
  • Trending
PUNJAB ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

PUNJAB ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

12 months ago
Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

54 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

8 hours ago
ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

9 hours ago
ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

9 hours ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

9 hours ago
SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

10 hours ago
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

10 hours ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

12 hours ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

12 hours ago
Hindi News
English News
Saturday, July 18, 2026
No Result
View All Result
31 °c
Chandigarh
36 ° Sun
29 ° Mon
25 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

11 ਸਾਲਾਂ ਬਾਅਦ ਮੁੜ ਸ਼ੁਰੂ ਹੋ ਰਹੀਆਂ ਬਲਦਾਂ ਦੀਆਂ ਦੌੜਾਂ-ਮੁੱਖ ਮੰਤਰੀ

July 29, 2025
in ਖਬਰਾਂ, ਪੰਜਾਬ
PUNJAB ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

PUNJAB ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

11 ਸਾਲਾਂ ਬਾਅਦ ਮੁੜ ਸ਼ੁਰੂ ਹੋ ਰਹੀਆਂ ਬਲਦਾਂ ਦੀਆਂ ਦੌੜਾਂ-ਮੁੱਖ ਮੰਤਰੀ

ਅੱਜ ਲੁਧਿਆਣਾ ਦੇ ਪਿੰਡ ਮਹਿਮਾ ਸਿੰਘ ਵਾਲਾ ਵਿਖੇ ਰਿਵਾਇਤੀ ਖੇਡਾਂ ਨੂੰ ਮੁੜ ਸ਼ੁਰੂ ਕਰਨ ਸੰਬੰਧੀ ਰੱਖੇ ਸਨਮਾਨ ਸਮਾਰੋਹ ‘ਚ ਸ਼ਿਰਕਤ ਕੀਤੀ। ਵਿਰਾਸਤੀ ਖੇਡਾਂ ਨੂੰ ਪਿਆਰ ਕਰਨ ਵਾਲੇ ਪੰਜਾਬੀਆਂ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।

ਪੁੱਤਾਂ ਵਾਂਗ ਪਾਲ਼ੇ ਬੇਜ਼ੁਬਾਨ ਜਾਨਵਰਾਂ ਦੀਆਂ ਇਹ ਰਿਵਾਇਤੀ ਖੇਡਾਂ ਬਿਨਾਂ ਕਿਸੇ ਅਤਿਆਚਾਰ ਦੇ ਸੂਬੇ ਭਰ… pic.twitter.com/6fXeuLbm3y

— Bhagwant Mann (@BhagwantMann) July 29, 2025

ਮਹਿਮਾ ਸਿੰਘ ਵਾਲਾ (ਲੁਧਿਆਣਾ), 29 ਜੁਲਾਈ (ਵਿਸ਼ਵ ਵਾਰਤਾ):- PUNJAB ਵਿੱਚ ਕਾਨੂੰਨੀ ਬੰਦਿਸ਼ਾਂ ਨਾਲ ਲੁਪਤ ਹੋ ਰਹੀਆਂ ਵਿਰਾਸਤੀ ਪੇਂਡੂ ਖੇਡਾਂ ਨੂੰ ਸੁਰਜੀਤ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵਿਰਾਸਤੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਸਾਰੀਆਂ ਕਾਨੂੰਨੀ ਰੁਕਾਵਟਾਂ ਦੂਰ ਕਰੇਗੀ ਤਾਂ ਕਿ ਸਾਡੇ ਮਹਾਨ ਖੇਡ ਵਿਰਸੇ ਦੀ ਪੁਰਾਤਨ ਸ਼ਾਨ ਬਹਾਲ ਕੀਤੀ ਜਾ ਸਕੇ।

PUNJAB ਵਿੱਚ ਬਲਦਾਂ ਦੀਆਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਪਾਸ ਕਰਨ ’ਤੇ ਮੁੱਖ ਮੰਤਰੀ ਮਾਨ ਦਾ ਸਨਮਾਨ

ਸੂਬੇ ਵਿੱਚ ਬਲਦਾਂ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਨ ਲਈ ਅੱਜ ਇੱਥੇ ਵੱਡੀ ਗਿਣਤੀ ਵਿੱਚ ਵਿਰਾਸਤੀ ਖੇਡ ਪ੍ਰੇਮੀਆਂ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਲ ਗੱਡੀਆਂ ਦੀਆਂ ਦੌੜਾਂ ਸਿਰਫ ਮਨੋਰੰਜਨ ਦਾ ਸਾਧਨ ਨਹੀਂ ਸਗੋਂ ਇਹ ਦੌੜਾਂ ਸਾਡੇ ਪੇਂਡੂ ਵਿਰਸੇ ਦੀ ਤਰਜਮਾਨੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੁਰਾਤਨ ਸਮੇਂ ਤੋਂ ਹੀ ਪੰਜਾਬ ਵਿੱਚ ਬੈਲ-ਗੱਡੀਆਂ ਦੀਆਂ ਦੌੜਾਂ ਕਰਵਾਈਆਂ ਜਾਂਦੀਆਂ ਸਨ ਅਤੇ ਇਹ ਸਾਨੂੰ ਸਾਡੇ ਸੱਭਿਆਚਾਰ ਅਤੇ ਵਿਰਸੇ ਨਾਲ ਜੋੜ ਕੇ ਰੱਖਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ ਸਾਹਿਬ ਵਿਖੇ ਲੰਮਾ ਸਮਾਂ ਬਲਦਾਂ ਨਾਲ ਖੇਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਬਲਦਾਂ ਦੀਆਂ ਦੌੜਾਂ ਬੰਦ ਕਰਨ ਬਾਰੇ ਕਾਨੂੰਨ ਲਾਗੂ ਹੋਣ ਨਾਲ ਜਿੱਥੇ ਵਿਰਾਸਤੀ ਖੇਡ ਪ੍ਰੇਮੀਆਂ ਨੂੰ ਵੱਡਾ ਧੱਕਾ ਲੱਗਾ ਸੀ, ਉਥੇ ਹੀ ਸਾਡੇ ਰਵਾਇਤੀ ਖੇਡ ਵਿਰਸੇ ਨੂੰ ਵੀ ਖੋਰਾ ਲੱਗਾ ਸੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਵੱਲੋਂ ਦੌੜਾਂ ਸ਼ੁਰੂ ਕਰਨ ਲਈ ਕਾਨੂੰਨ ਲਿਆਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ।

ਉਨ੍ਹਾਂ ਦੱਸਿਆ ਕਿ 11 ਜੁਲਾਈ, 2025 ਨੂੰ ‘ਪੰਜਾਬ ਵਿਧਾਨ ਸਭਾ ਵਿੱਚ ਜਾਨਵਰਾਂ ’ਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ), 2025’ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਕਾਨੂੰਨ ਜਿੱਥੇ ਪੰਜਾਬ ਦੀਆਂ ਦੇਸੀ ਪਸ਼ੂ ਨਸਲਾਂ ਨੂੰ ਬਚਾਉਣ ਵਿੱਚ ਮਦਦ ਕਰੇਗਾ, ਉੱਥੇ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਵਾਉਣ ਲਈ ਰਾਹ ਪੱਧਰਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਰਾਸ਼ਟਰਪਤੀ ਵੱਲੋਂ ਇਸ ਕਾਨੂੰਨ ਨੂੰ ਪਾਸ ਕੀਤਾ ਜਾਣਾ ਹੈ ਜਿਸ ਉਪਰੰਤ ਬਲਦਾਂ ਦੀਆਂ ਦੌੜਾਂ ਕਰਵਾਈਆਂ ਜਾ ਸਕਣਗੀਆਂ।
ਨਵੇਂ ਕਾਨੂੰਨ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਦਾ ਮੁੱਖ ਉਦੇਸ਼ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜਾਨਵਰਾਂ ਲਈ ਸੁਰੱਖਿਆ ਉਪਾਅ, ਜਾਨਵਰਾਂ ਦੀ ਵੈਟਰਨਰੀ ਨਿਗਰਾਨੀ, ਸੁਰੱਖਿਆ ਮਾਪਦੰਡ, ਰਜਿਸਟ੍ਰੇਸ਼ਨ ਅਤੇ ਦਸਤਾਵੇਜ਼ੀਕਰਨ ਤੋਂ ਇਲਾਵਾ ਉਲੰਘਣਾਵਾਂ ਲਈ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ ਤਾਂ ਕਿ ਬੇਜ਼ੁਬਾਨ ਨੂੰ ਕਿਸੇ ਕਿਸਮ ਦੇ ਜ਼ੁਲਮ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਬੂਤਰਾਂ ਦੀ ਬਾਜ਼ੀ ਮੁੜ ਸ਼ੁਰੂ ਕਰਨ ਲਈ ਵੀ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ।
ਪਿੰਡ ਕਿਲ੍ਹਾ ਰਾਏਪੁਰ ਵਿਖੇ ਹੁੰਦੀਆਂ ਖੇਡਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 1933 ਵਿੱਚ ਸ਼ੁਰੂ ਹੋਈਆਂ ਇਹਨਾਂ ਖੇਡਾਂ ਨੂੰ “ਮਿੰਨੀ ਓਲੰਪਿਕਸ”ਜਾਂ “ਪੇਂਡੂ ਓਲੰਪਿਕਸ” ਆਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਦੀ ਚਰਚਾ ਕੌਮਾਂਤਰੀ ਪੱਧਰ ਉਤੇ ਹੋ ਚੁੱਕੀ ਹੈ। ਇਨ੍ਹਾਂ ਖੇਡਾਂ ਨੂੰ ਬੀ.ਬੀ.ਸੀ ਤੇ ਡਿਸਕਵਰੀ ਆਦਿ ਵੱਡੇ ਚੈਨਲਾਂ ਨੇ ਕਵਰ ਕੀਤਾ ਅਤੇ ਇੱਥੋਂ ਤੱਕ ਕਿ ਦੇਸ਼ ਦੇ ਰਾਸ਼ਟਰਪਤੀ ਵੀ ਇਹ ਖੇਡਾਂ ਦੇਖਣ ਆਉਂਦੇ ਰਹੇ ਹਨ।
ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਲੋਕਾਂ ਦੇ ਮਿਲ ਰਹੇ ਭਰਵੇਂ ਸਹਿਯੋਗ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਕਿਸੇ ਇਕ ਘਰ ਜਾਂ ਜ਼ਿਲ੍ਹੇ ਦੀ ਨਹੀਂ ਹੈ ਸਗੋਂ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਗਏ।

ਉਨ੍ਹਾਂ ਨੇ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਲੋਕਾਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਵਾਲੇ ਸਮਾਜ ਦੇ ਦੁਸ਼ਮਣ ਹਨ ਅਤੇ ਅਜਿਹੇ ਲੋਕਾਂ ਨਾਲ ਕਿਸੇ ਵੀ ਕਿਸਮ ਦਾ ਲਿਹਾਜ਼ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਤਹਿਤ ਨਸ਼ਾ ਤਸਕਰਾਂ ਦੇ ਘਰਾਂ ਉਤੇ ਬੁਲਡੋਜ਼ਰ ਚਲਾਉਣ ਦੀ ਮੁਹਿੰਮ ਜਾਰੀ ਰਹੇਗੀ। ਮੁੱਖ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਸਿਆਸੀ ਆਗੂ ਦੇ ਮਨੁੱਖੀ ਅਧਿਕਾਰਾਂ ਪ੍ਰਤੀ ਸਪੱਸ਼ਟ ਚਿੰਤਾ ‘ਤੇ ਸਵਾਲ ਉਠਾਉਂਦੇ ਹੋਏ ਪੁੱਛਿਆ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਅਜਿਹੀ ਚਿੰਤਾ ਕਿਉਂ ਨਹੀਂ ਦਿਖਾਈ।
ਖੇਤਾਂ ਦੀ ਸਿੰਜਾਈ ਲਈ ਨਹਿਰੀ ਪਾਣੀ ਦੀ ਬਹੁਤਾਤ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਸਮੇਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਸੀ, ਉਸ ਸਮੇਂ ਨਹਿਰੀ ਪਾਣੀ ਦਾ ਸਿਰਫ਼ 21 ਫੀਸਦੀ ਸਿੰਜਾਈ ਲਈ ਵਰਤਿਆ ਜਾ ਰਿਹਾ ਸੀ ਪਰ ਅੱਜ ਇਹ ਵਧ ਕੇ 63 ਫੀਸਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਹਿਲੀ ਵਾਰ ਸੂਬੇ ਦੇ ਆਖਰੀ ਪਿੰਡਾਂ ਤੱਕ ਟੇਲਾਂ ਉਤੇ ਨਹਿਰਾਂ ਅਤੇ ਦਰਿਆਵਾਂ ਦਾ ਪਾਣੀ ਪਹੁੰਚਿਆ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਝੋਨੇ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਸਿੰਜਾਈ ਲਈ ਪਾਣੀ ਵਾਧੂ ਹੋਣ ਕਰਕੇ ਕਿਸਾਨਾਂ ਨੂੰ ਟਿਊਬਵੈੱਲ ਬੰਦ ਰੱਖਣੇ ਪੈ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰਾਈਵੇਟ ਕੰਪਨੀ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ।

ਉਨ੍ਹਾਂ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ, ਜਦੋਂ ਕਿ ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਰਹੀਆਂ ਹਨ। ਇਸ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖਿਆ ਹੈ।
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਹਰਦੀਪ ਸਿੰਘ ਮੁੰਡੀਆਂ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।
—–

Tags: BREAKING NEWSBreaking news in PunjabiChandigarhLatest Punjab newsLatest Punjab news in PunjabiPUNJABPUNJAB CMPunjab Governmenttop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

by Ankit
July 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 18-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

by Jaspreet Kaur
July 17, 2026
0

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ 'ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ ਨਵੀ ਦਿੱਲੀ, 17...

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 17, 2026
0

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਮੈਕਸੀਕੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

by Ankit
July 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 18-07-2026 |...

Most Popular

National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

National: ਜੰਮੂ-ਕਸ਼ਮੀਰ ‘ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ

by Ranjit Singh
2 weeks ago
0

National: ਜੰਮੂ-ਕਸ਼ਮੀਰ 'ਚ CRPF ਦੇ ਜਵਾਨਾਂ ਨਾਲ ਵਾਪਰਿਆ ਹਾਦਸਾ - ਗੱਡੀ ਸੜਕ ਤੋਂ ਫਿਸਲ ਕੇ ਪਲਟੀ, 6 ਜਵਾਨ ਜ਼ਖਮੀ ਜੰਮੂ-ਕਸ਼ਮੀਰ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 