ਵੱਡਾ ਹਾਦਸਾ : Bike ਸਵਾਰ ਨੂੰ ਬਚਾਉਂਦਿਆਂ ਰੇਲਿੰਗ ਨਾਲ ਟਕਰਾ ਕੇ ਪਲਟੀ Bus
ਇਕ ਦਰਜਨ ਤੋਂ ਵੱਧ ਸਵਾਰੀਆਂ ਦੀ ਹੋਈ ਮੌਤ
ਦਿੱਲੀ,29 ਨਵੰਬਰ (ਵਿਸ਼ਵ ਵਾਰਤਾ):- ਮਹਾਰਾਸ਼ਟਰ ਦੇ ਗੋਦੀਯਾ ‘ਚ ਵਾਪਰੇ ਭਿਆਨਕ ਬੱਸ ਹਾਦਸੇ ਵਿੱਚ 15 ਯਾਤਰੀਆਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਯਾਤਰੀ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ ਕਈ ਜ਼ਖ਼ਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮੁਢਲੀ ਜਾਣਕਾਰੀ ਦੌਰਾਨ ਸਾਹਮਣੇ ਆਇਆ ਕਿ ਇਕ ਬਾਈਕ ਸਵਾਰ ਅਚਾਨਕ ਬੱਸ ਦੇ ਅੱਗੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਬੇਕਾਬੂ ਬੱਸ ਰੇਲਿੰਗ ਨਾਲ ਟਕਰਾ ਕੇ ਪਲਟ ਗਈ। ਘਟਨਾ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਪੀਐਮ ਮੋਦੀ, ਮਹਾਰਾਸ਼ਟਰ ਦੇ ਕਾਰਜਕਾਰੀ ਮੁੱਖ ਮੰਤਰੀ ਏਕਨਾਥ ਸ਼ਿੰਦੇ, ਦੇਵੇਂਦਰ ਫੜਨਵੀਸ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।