Business News : ਅੱਜ ਹਫ਼ਤੇ ਦੇ ਪਹਿਲੇ ਦਿਨ ਵਧੀਆਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ
ਸੋਨਾ 866 ਰੁਪਏ ਵਧ ਕੇ ਹੋਇਆ 74,605 ਰੁਪਏ ; ਚਾਂਦੀ ਵੀ ਹੋਈ ਮਹਿੰਗੀ
ਚੰਡੀਗੜ੍ਹ, 18ਨਵੰਬਰ(ਵਿਸ਼ਵ ਵਾਰਤਾ) ਅੱਜ ਸੋਮਵਾਰ ਨੂੰ ਹਫਤੇ ਦੇ ਪਹਿਲੇ ਹੀ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਦੇਖਿਆ ਗਿਆ ਹੈ। ਅੱਜ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 866 ਰੁਪਏ ਵਧ ਕੇ 74,605 ਰੁਪਏ ‘ਤੇ ਪਹੁੰਚ ਗਈ ਹੈ। ਪਹਿਲਾਂ ਇਸ ਦੀ ਕੀਮਤ 73,739 ਰੁਪਏ ਪ੍ਰਤੀ ਦਸ ਗ੍ਰਾਮ ਸੀ।
ਇਸ ਦੇ ਨਾਲ ਹੀ ਅੱਜ ਚਾਂਦੀ ਦੀ ਕੀਮਤ ਵੀ ਵਧ ਰਹੀ ਹੈ। ਇਹ 1,844 ਰੁਪਏ ਵਧ ਕੇ 88,947 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਇਸ ਤੋਂ ਪਹਿਲਾਂ ਚਾਂਦੀ 87,103 ਰੁਪਏ ‘ਤੇ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/